Saturday, December 9, 2023

ਵਾਹਿਗੁਰੂ

spot_img
spot_img
spot_img
spot_img

ਕੌਮ ਦੇ ਨਿਰਦੋਸ਼ ਨੌਜਵਾਨਾਂ ਦੀ ਗੱਲ ਕਰਨਾ ਮੇਰਾ ਅਧਿਕਾਰ ਵੀ ਤੇ ਫ਼ਰਜ਼ ਵੀ: ਗਿਆਨੀ ਹਰਪ੍ਰੀਤ ਸਿੰਘ

- Advertisement -

It’s my right as well as duty to speak for innocent Sikh youth: Akal Takht Jathedar Giani Harpreet Singh

ਯੈੱਸ ਪੰਜਾਬ
ਜਲੰਧਰ, 28 ਮਾਰਚ, 2023:
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਰਦੋਸ਼ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ ਬੀਤੇ ਕਲ੍ਹ 24 ਘੰਟੇ ਦਾ ਅਲਟੀਮੇਟਮ ਦਿੱਤੇ ਜਾਣ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧੇ ਜਾਣ ਮਗਰੋਂ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੁੱਖ ਮੰਤਰੀ ਦੇ ਟਵੀਟ ਦਾ ਜਵਾਬ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਦੀ ਇਕ ਵੱਡੀ ਮੀਟਿੰਗ ਅੰਮ੍ਰਿਤਸਰ ਵਿਖ਼ੇ ਸੱਦੀ ਸੀ ਜਿਸ ਵਿੱਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ 24 ਘੰਟੇ ਵਿੱਚ ਛੱਡਣ ਅਤੇ ਕੁਝ ਲੋਕਾਂ ’ਤੇ ਐੱਨ.ਐੱਸ.ਏ.ਐਕਟ ਤਹਿਤ ਦਰਜ ਕੀਤੇ ਮੁਕੱਦਮੇ ਵਾਪਸ ਲੈਣ ਦੀ ਮੰਗ ਕੀਤੀ ਸੀ।

ਇਸ ’ਤੇ ਅੱਜ ਮੁੱਖ ਮੰਤਰੀ ਨੇ ਇਕ ਟਵੀਟ ਕਰਦਿਆਂ ਲਿਖ਼ਿਆ ਕਿ ‘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਕਿ ਤੁਸੀਂ ਤੇ S7P3 ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ’

ਮੁੱਖ ਮੰਤਰੀ ਦੇ ਟਵੀਟ ਦੇ ਲਗਪਗ ਇਕ ਘੰਟੇ ਬਾਅਦ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇੱਕ ਫ਼ੇਸਬੁੱਕ ਪੋਸਟ ਰਾਹੀਂ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

YES PUNJAB

Transfers, Postings, Promotions

spot_img
spot_img

Stay Connected

223,716FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech