ਜਲਾਲਾਬਾਦ ਜ਼ਿਮਨੀ ਚੋਣ ਲਈ 6 ਉਮੀਦਵਾਰ ਮੈਦਾਨ ਵਿਚ, ਇਕ ਉਮੀਦਵਾਰ ਨੇ ਕਾਗਜ਼ ਵਾਪਸ ਲਏ

ਫ਼ਾਜ਼ਿਲਕਾ, 3 ਅਕਤੂਬਰ, 2019 –

ਵਿਧਾਨ ਸਭਾ ਹਲਕਾ-79 ਜਲਾਲਾਬਾਦ ਜ਼ਿਮਨੀ ਚੋਣ ਵਿੱਚ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ ਅੱਜ 1 ਉਮੀਦਵਾਰ ਵੱਲੋਂ ਆਪਣਾ ਨਾਮ ਵਾਪਸ ਲੈ ਲਏ ਜਾਣ ਤੋਂ ਬਾਅਦ ਹੁਣ ਕੁਲ 7 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਰਮਿੰਦਰ ਸਿੰਘ ਆਵਲਾ, ਸ਼੍ਰੋਮ੍ਹਣੀ ਅਕਾਲੀ ਦਲ ਤੋੋਂ ਸ੍ਰੀ ਰਾਜ ਸਿੰਘ, ਆਮ ਆਦਮੀ ਪਾਰਟੀ ਤੋਂ ਮਹਿੰਦਰ ਸਿੰਘ ਦੇ ਨਾਲ-ਨਾਲ ਆਜ਼ਾਦ ਉਮੀਦਵਾਰਾਂ ਵਿੱਚੋਂ ਜਗਦੀਪ ਕੰਬੋਜ਼, ਰਾਜ ਸਿੰਘ, ਜੋਗਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਜੋਗਿੰਦਰ ਸਿੰਘ ਪੁੱਤਰ ਜਬਰ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਚੋਣ ਚਿੰਨ੍ਹ ਵੀ ਜਾਰੀ ਕਰ ਦਿੱਤੇ ਗਏ ਹਨ।

ਸ. ਛੱਤਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਚੋਣਾਂ ਕਰਾਉਣ ਲਈ 239 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 209 ਬੂਥ ਦਿਹਾਤੀ ਅਤੇ 30 ਬੂਥ ਸ਼ਹਿਰੀ ਖੇਤਰ ਵਿੱਚ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 2,04,154 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ, ਜਿਨ੍ਹਾਂ ਵਿੱਚੋਂ 1,06,567 ਮਰਦ, 97,883 ਔਰਤ ਅਤੇ 4 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ 815 ਸਰਵਿਸ ਵੋਟਰਾਂ ਵਿੱਚੋਂ 810 ਮਰਦ ਅਤੇ 5 ਔਰਤ ਵੋਟਰ ਇਸ ਵਾਰ ਆਪਣੀ ਵੋਟ ਭੁਗਤਾਉਣਗੇ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਪ੍ਰਕਿਰਿਆ ਦਾ ਕੰਮ 24 ਅਕਤੂਬਰ ਨੂੰ ਹੋਵੇਗਾ।

Share News / Article

YP Headlines