32.1 C
Delhi
Friday, April 26, 2024
spot_img
spot_img

ਕਪੂਰਥਲਾ ਦੇ ਜੁਡੀਸ਼ੀਅਲ ਅਧਿਕਾਰੀਆਂ ਅਤੇ ਬਾਰ ਐਸੋਸੀਏਸ਼ਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਦਾ ਆਯੋਜਨ

ਕਪੂਰਥਲਾ, 6 ਨਵੰਬਰ, 2019 –
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ, ਸਮੂਹ ਜੂਡੀਸ਼ੀਅਲ ਅਫਸਰਾਨ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਂਝੇ ਸਹਿਯੋਗ ਨਾਲ ਲਗਾਏ ਜਾ ਰਹੇ 2 ਰੋਜਾ ਲੰਗਰ ਦੇ ਪਹਿਲੇ ਦਿੱਨ ਅੱਜ ਮਿਤੀ 06—11—2019 ਨੂੰ ਪਿੰਡ ਕਾਦੂਪੁਰ ਨੇੜੇ ਜੂਡੀਸ਼ੀਅਲ ਕੋਰਟ ਕੰਪਲੈਕਸ, ਕਪੂਰਥਲਾ ਵਿਖੇ ਲੰਗਰ ਲਗਾਇਆ ਗਿਆ।

ਇਸ ਮੌਕੇ ਸ਼੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਰਾਮ ਕੁਮਾਰ ਸਿੰਗਲਾ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਜਸਪਾਲ ਵਰਮਾ, ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਰਮਨ ਕੁਮਾਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀਮਤੀ ਜ਼ਸਬੀਰ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਸ਼੍ਰੀ ਅਜੀਤ ਪਾਲ ਸਿੰਘ, ਚੀਫ ਜੁਡੀਸ਼ੀਅਲ ਮੇਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ, ਸ਼੍ਰੀਮਤੀ ਮੋਨਿਕਾ ਲਾਂਬਾ, ਚੀਫ ਜੁਡੀਸ਼ੀਅਲ ਮੇਜਿਸਟ੍ਰੇਟ, ਕਪੂਰਥਲਾ, ਸ਼੍ਰੀ ਮਹੇਸ਼ ਕੁਮਾਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਸ਼੍ਰੀਮਤੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂ.ਡੀ), ਮਿਸ ਪੂਨਮ ਕਸ਼ੱਪ, ਸਿਵਲ ਜੱਜ (ਜੂ.ਡੀ) ਅਤੇ ਸ੍ਰੀਮਤੀ ਰਿੰਕੀ ਅਗਨੀਹੋਤਰੀ, ਸਿਵਲ ਜੱਜ (ਜੂ.ਡੀ) ਕਪੂਰਥਲਾ ਉਚੇਚੇ ਤੌਰ ਤੇ ਪਹੁੰਚੇ।

ਸ਼੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਨੇ ਹਾਜਰ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੰਦੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਮੂਹ ਮਾਨਵਤਾ ਕਿਰਤ ਕਰਨ, ਵੰਡ ਛਕਣ, ਨਾਮ ਜਪਣ ਦਾ ਦਿੱਤੇ ਗਏ ਸੰਦੇਸ਼ ਤੇ ਸਾਨੂੰ ਸਾਰਿਆਂ ਨੂੰ ਅਮਲ ਕਰਨਾ ਚਾਹੀਦਾ ਹੈ ਅਤੇ ਲੋੜ੍ਹਵੰਦਾਂ ਦੀ ਹਮੇਸ਼ਾ ਮਦਦ ਕਰਨ ਨੂੰ ਤਿਆਰ ਰਹਿਣਾ ਚਾਹੀਦਾ ਹੈ।

ਮਾਣਯੋਗ ਜੱਜ ਸਾਹਿਬ ਜੀਆਂ ਨੇ ਦੱਸਿਆ ਕਿ ਇਹ ਲੰਗਰ ਕੱਲ ਮਿਤੀ 07—11—2019 ਨੂੰ ਵੀ ਲਗਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਸੰਗਤਾਂ ਇਸ ਲੰਗਰ ਵਿੱਚ ਪੁਹੰਚਣ।

ਸ਼੍ਰੀ ਅਜੀਤਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਗਰ ਵਿੱਚ ਪਹੁੰਚੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਵਿਭਾਗ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਕਾਨੂੰਨੀ ਭਲਾਈ ਸਕੀਮਾਂ ਬਾਰੇ ਜਾਗਰੂਕ ਦੇ ਮਨੋਰਥ ਨਾਲ ਮੋਬਾਇਲ ਲੀਗਲ ਲਿਟਰੇਸੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਹਾਜਰ ਸੰਗਤਾਂ ਨੂੰ ਕਾਨੂੰਨੀ ਭਲਾਈ ਸਮੱਗਰੀ ਵੀ ਵੰਡੀ ਗਈ।

ਇਸ ਮੋਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਜੁਗਰਾਜ ਸਿੰਘ ਕਾਹਲੋਂ, ਸਕੱਤਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਸ਼੍ਰੀ ਪਿਊਸ਼ ਮਨਚੰਦਾ, ਸ਼੍ਰੀ ਸੰਤਿਦਰਪਾਲ ਖਿੰਦਾ ਸਕੱਤਰ, ਸ਼੍ਰੀ ਜ਼ੇ.ਜੇ.ਐਸ ਅਰੋੜਾ, ਸ਼੍ਰੀ ਹਰਚਰਨ ਸਿੰਘ, ਸ਼੍ਰੀ ਕਰਮ ਸਿੰਘ ਆਹਲੂਵਾਲੀਆ, ਸ਼੍ਰੀ ਖਲਾਰ ਸਿੰਘ ਧੰਮ, ਸ਼੍ਰੀ ਹਰਵੀਰ ਢਿਲੋਂ, ਸ਼੍ਰੀ ਪ੍ਰਦੀਪ ਕੁਮਾਰ ਠਾਕੁਰ, ਸ਼੍ਰੀ ਅਸ਼ੋਕ ਸੱਭਰਵਾਲ, ਸ਼੍ਰੀ ਅਜੈ ਕੁਮਾਰ, ਸ਼੍ਰੀ ਮਨਜੀਤ ਸਿੰਘ ਰਾਜਾ ਅਤੇ ਸ਼੍ਰੀ ਸੁਰੇਸ਼ ਚੋਪੜਾ ਐਡਵੋਕੇਟਸ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION