29 C
Delhi
Saturday, April 20, 2024
spot_img
spot_img

Kangana ਮੁਆਫ਼ੀ ਮੰਗੇ, ਹੁਣ SGPC ਨੇ ਵੀ ਭੇਜਿਆ Bollywood ਅਦਾਕਾਰਾ ਨੂੰ ਕਾਨੂੰਨੀ ਨੋਟਿਸ

ਯੈੱਸ ਪੰਜਾਬ
ਅੰਮ੍ਰਿਤਸਰ, 5 ਦਸੰਬਰ, 2020:
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬ ਦੀ ਇਕ ਬਜ਼ੁਰਗ ਔਰਤ ਦਾ ਅਪਮਾਨ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਨੂੂੰ ਕਾਨੂੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਇਸ ਗ਼ਲਤੀ ਲਈ ਮੁਆਫ਼ੀ ਮੰਗੇ ਨਹੀਂ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕੰਗਨਾ ਰਣੌਤ ਨੇ ਆਪਣੇ ਇਕ ਟਵੀਟ ਵਿੱਚ ਕਿਸਾਨ ਅੰਦੋਲਨ ਤਹਿਤ ਦਿੱਲੀ ਪੁੱਜੀ ਪੰਜਾਬ ਦੀ ਇਕ ਬਜ਼ੁਰਗ ਔਰਤ ਬਾਰੇ ਕਿਹਾ ਸੀ ਕਿ ਇਹ ਲੋਕ 100 ਰੁਪਏ ਦਿਹਾੜੀ ’ਤੇ ਇੱਥੇ ਆਏ ਹਨ। ਇਸ ਦੇ ਨਾਲ ਹੀ ਉਸਨੇ ਬਜ਼ੁਰਗ ਪੰਜਾਬੀ ਔਰਤ ਨੂੰ ਸ਼ਾਹੀਨ ਬਾਗ ਧਰਨੇ ਵਿੱਚ ਸ਼ਾਮਿਲ ਬਿਲਕਿਸ ਬਾਨੋ ਦੱਸਦਿਆਂ ਇਕ ਤਰ੍ਹਾਂ ਉਸਦੇ ਇਸ ਅੰਦੋਲਨ ਵਿੱਚ ਆਉਣ ਦਾ ਮਖ਼ੌਲ ਉਡਾਇਆ ਸੀ।

ਕੰਗਨਾ ਨੂੰ ਦਿੱਤੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਉਹ ਆਪਣੇ ਉਕਤ ਟਵੀਟਸ ਲਈ ਮੁਆਫ਼ੀ ਮੰਗੇ ਨਹੀਂ ਤਾਂ ਉਸ ਖ਼ਿਲਾਫ਼ ਕਾਨੂੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਵੇਲੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਵੀ ਇਕ ਔਰਤ ਹੈ। ਬੀਬੀ ਜਗੀਰ ਕੌਰ ਅਜੇ ਪਿਛਲੇ ਦਿਨੀਂ ਹੀ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਦੀ ਤੀਜੀ ਵਾਰ ਪ੍ਰਧਾਨ ਚੁਣੀ ਗਈ ਹੈ।

1200 ਕਰੋੜ ਰੁਪਏ ਸਾਲਾਨਾ ਬਜਟ ਵਾਲੀ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਣੇ ਕਈ ਸਿੱਖ ਇਤਿਹਾਸਕ ਗੁਰਦੁਆਰਿਆਂ ਸਣੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਇਕ ਵਕੀਲ ਸ: ਹਾਕਮ ਸਿੰਘ ਵੱਲੋਂ ਵੀ ਕੰਗਨਾ ਨੂੰ ਕਾਨੂੰਨੀ ਨੋਟਿਸ ਭੇਜੇ ਜਾ ਚੁੱਕੇ ਹਨ ਜਦਕਿ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੁਸਾਂਝ ਨਾਲ ਟਵਿੱਟਰ ’ਤੇ ਮਿਹਣੋ ਮਿਹਣੀ ਹੋਈ ਕੰਗਨਾ ਦੀ ਭਾਰੀ ਅਲੋਚਨਾ ਹੋ ਰਹੀ ਹੈ।

ਬਾਲੀਵੁੱਡ ਗਾਇਕ ਮੀਕਾ ਸਿੰਘ ਨੇ ਵੀ ਕੰਗਨਾ ਨੂੰ ਕਿਹਾ ਹੈ ਕਿ ਉਨ੍ਹਾਂ ਨੇ ਜੋ ਪੰਜਾਬ ਦੀ ਇਕ ਮਾਤਾ ਬਾਰੇ ਬੋਲਿਆ ਉਸ ਲਈ ਉਸਨੂੰ ਸ਼ਰਮ ਆਉਣੀ ਚਾਹੀਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION