31.1 C
Delhi
Thursday, March 28, 2024
spot_img
spot_img

Kartarpur Sahib ਦਾ ਲਾਂਘਾ ਖੋਲ੍ਹਿਆ ਜਾਵੇ: Bibi Jagir Kaur ਨੇ ਲਿਖ਼ਿਆ PM Modi ਨੂੰ ਪੱਤਰ

ਯੈੱਸ ਪੰਜਾਬ
ਅੰਮ੍ਰਿਤਸਰ, 25 ਮਾਰਚ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੋਰੋਨਾ ਕਾਰਨ ਬੰਦ ਹੋਏ ਸਾਰੇ ਅਦਾਰੇ ਅਤੇ ਧਾਰਮਿਕ ਅਸਥਾਨ ਆਮ ਵਾਂਗ ਖੁੱਲ੍ਹ ਰਹੇ ਹਨ, ਤਾਂ ਅਜਿਹੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਪਰੰਤੂ ਇਸ ਅਸਥਾਨ ਦਾ ਲਾਂਘਾ ਲੰਮੇ ਸਮੇਂ ਤੋਂ ਬੰਦ ਰਹਿਣ ਕਾਰਨ ਸੰਗਤ ਨਿਰਾਸ਼ਾ ਦੇ ਆਲਮ ਵਿਚ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਮਗਰੋਂ ਭਾਰਤ ਸਰਕਾਰ ਦੀ ਲੰਮੀ ਚੁੱਪ ਠੀਕ ਨਹੀਂ ਹੈ। ਸਰਕਾਰ ਨੂੰ ਇਸ ਮਾਮਲੇ ’ਤੇ ਜਲਦ ਫੈਸਲਾ ਲੈਣਾ ਚਾਹੀਦਾ ਹੈ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਬੁਢਲਾਡਾ ਵਿਖੇ ਸਥਿਤ ਕਾਲਜ ਦੀ ਦੀਵਾਰ ਅਤੇ ਬਿਲਡਿੰਗ ਦਾ ਕੁਝ ਹਿੱਸਾ ਢਾਹੁਣ ਦੇ ਯਤਨਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਸੱਤ ਹਜ਼ਾਰ ਤੋਂ ਵੱਧ ਵਿਦਿਆਰਥੀ ਇਸ ਵਿਦਿਅਕ ਅਦਾਰੇ ਵਿਚ ਸਿੱਖਿਆ ਪ੍ਰਾਪਤ ਕਰਦੇ ਹਨ ਅਤੇ ਇਹ ਸੰਸਥਾ ਇਲਾਕੇ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦਾ ਮਾਣ ਹੈ।

ਇਸ ਕਾਲਜ ਦੀ ਕੁਝ ਜ਼ਮੀਨ ਨੂੰ ਸੜਕ ਦਾ ਹਿੱਸਾ ਬਣਾਉਣ ਲਈ ਜ਼ਬਰੀ ਕਾਰਵਾਈ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਵੱਲੋਂ ਕਈ ਵਾਰ ਲਿਖਣ ਦੇ ਬਾਵਜੂਦ ਵੀ ਸਬੰਧਤ ਪ੍ਰਸ਼ਾਸਨ ਨੇ ਸਮਝੌਤੇ ਸਬੰਧੀ ਕੋਈ ਕਾਰਵਾਈ ਅੱਗੇ ਨਹੀਂ ਵਧਾਈ, ਜਦਕਿ ਬਿਨਾਂ ਦੱਸਿਆ ਕਿ ਕਾਲਜ ਦੀ ਦੀਵਾਰ ਨੂੰ ਢਾਹੁਣ ਦਾ ਕਾਰਜ ਆਰੰਭ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਵਿਕਾਸ ਕਾਰਜ ਦੇ ਵਿਰੁੱਧ ਨਹੀਂ ਹੈ, ਪਰੰਤੂ ਕੋਈ ਵੀ ਕੰਮ ਨਿਯਮਾਂ ਅਨੁਸਾਰ ਹੀ ਹੁੰਦਾ ਹੈ। ਪ੍ਰਸ਼ਾਸਨ ਧੱਕੇ ਨਾਲ ਬਿਲਡਿੰਗ ਢਾਹੁਣ ਦੀ ਥਾਂ ਪ੍ਰਬੰਧਕਾਂ ਨਾਲ ਗੱਲ ਕਰੇ।

26 ਮਾਰਚ ਦੇ Bharat Bandh ਦੇ ਸਮਰਥਨ ’ਚ SGPC ਦਫ਼ਤਰ ਬੰਦ ਰਹਿਣਗੇ, Nagar Kirtan ਵੀ ਇਕ ਦਿਨ ਰੁਕੇਗਾ: Bibi Jagir Kaur

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION