30.1 C
Delhi
Saturday, April 27, 2024
spot_img
spot_img

ਖ਼ੇਡਾਂ ਵਤਨ Punjab ਆਂ ਸੀਜ਼ਨ-2 ਦੀ ਮਸ਼ਾਲ Fazilka ਪੁੱਜੀ

ਵਿਧਾਇਕ ਸਵਨਾ ਅਤੇ ਡੀ.ਸੀ. ਡਾ. ਸੇਨੂੰ ਦੁੱਗਲ ਨੇ ਕੀਤਾ ਸਵਾਗਤ

ਯੈੱਸ ਪੰਜਾਬ
ਫਾਜਿਲਕਾ, 28 ਅਗਸਤ, 2023:
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ।

ਇਸ ਮਸ਼ਾਲ ਦਾ ਅੱਜ ਸ਼ਾਮ ਜ਼ਿਲ੍ਹਾ ਫਾਜਿਲਕਾ ਪਹੁੰਚਣ ਤੇ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਨੂੰ ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਫਾਜਿਲਕਾ ਦੀ ਹੱਦ ਉੱਤੇ ਗੁਰੂਹਰਸਹਾਏ ਤੋਂ ਰਸੀਵ ਕੀਤਾ ਗਿਆ ਅਤੇ ਜਲਾਲਾਬਾਦ ਤੋਂ ਹੁੰਦੇ ਹੋਏ ਫਾਜ਼ਿਲਕਾ ਵਿਖੇ ਬਾਅਦ ਦੁਪਹਿਰ ਸਪੁਰਦ ਕੀਤਾ ਗਿਆ।

ਮਸ਼ਾਲ ਮਾਰਚ ਦੇ ਫਾਜਿਲਕਾ ਪੁੱਜਣ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰੱਖੇ ਸਾਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਪਿਛਲੇ ਸਾਲ ਤੋਂ ਵੀ ਵਧੇਰੇ ਗਿਣਤੀ ਵਿਚ ਫਾਜਿਲਕਾ ਦੇ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈਣਗੇ।

ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ ਜਿੱਥੇ ਹੁਨਰਮੰਦ ਬੱਚਿਆਂ ਨੂੰ ਸੁਨਹਿਰੀ ਮੌਕਾ ਮਿਲੇਗਾ, ਜਿਸ ਨਾਲ ਉਹ ਆਪਣੇ ਇਲਾਕੇ ਅਤੇ ਮਾਂ ਬਾਪ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ ਜਿਸ ਵਿਚ ਹਰ ਉਮਰ ਵਰਗ ਦੇ ਲੋਕ, ਕਲੱਬਾਂ ਦੀਆਂ ਟੀਮਾਂ ਭਾਗ ਲੈ ਸਕਣਗੀਆਂ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਖੇਡਾਂ ਨੂੰ ਲੈ ਕੇ ਬਣਾਈ ਪਾਲਿਸੀ ਖਿਡਾਰੀਆਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੰਨ੍ਹਾਂ ਖੇਡਾਂ ਲਈ ਵੱਡਾ ਬਜਟ ਰੱਖਿਆ ਗਿਆ ਹੈ, ਜਿਸ ਵਿਚ ਖਿਡਾਰੀਆਂ ਲਈ ਨਕਦ ਇਨਾਮ ਵੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਸਾਡੇ ਨੌਜਵਾਨ ਮੈਦਾਨਾਂ ਦੀ ਰੌਣਕ ਵਧਾਉਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ, ਜਿਸ ਨਾਲ ਪੰਜਾਬ ਸਰਕਾਰ ਦਾ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਵੀ ਸਾਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ, ਉਮੀਦ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੀ ਉਹ ਚੰਗਾ ਨਾਮਣਾ ਖੱਟਣਗੇ।

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲ੍ਹਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਜ ਇਹ ਮਸ਼ਾਲ ਮਾਰਚ ਫਾਜ਼ਿਲਕਾ ਵਿਖੇ ਪਹੁੰਚਿਆ ਹੈ ਤੇ ਕੱਲ੍ਹ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਇਹ ਮਸ਼ਾਲ ਮਾਰਚ ਗੁਜ਼ਰੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਾਜਿਲਕਾ ਦੇ ਖਿਡਾਰੀਆਂ ਨੂੰ ਇੰਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਉਮੀਦ ਜਤਾਈ ਕਿ ਜ਼ਿਲ੍ਹਾ ਫਾਜਿਲਕਾ ਦੇ ਖਿਡਾਰੀ ਇਸ ਵਾਰ ਵੀ ਇਨ੍ਹਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨਗੇ।

ਇਸ ਮੌਕੇ ਨੌਜਵਾਨਾਂ ਵੱਲੋਂ ਮਸ਼ਾਲ ਮਾਰਚ ਦੀ ਆਮਦ ’ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵੱਲੋਂ ਗਿੱਧੇ ਦੀ ਪੇਸਕਾਰੀ ਬਾਖੂਬੀ ਨਿਭਾਈ ਗਈ ਤੇ ਗਿੱਧੇ ਨੇ ਜਿੱਥੇ ਖਿਡਾਰੀਆਂ ਤੇ ਸਰੋਤਿਆਂ ਦਾ ਮਨ ਮੋਹਿਆ ਉੱਥੇ ਹੀ ਭੰਗੜੇ ਦੀ ਪੇਸਕਾਰੀ ਨੇ ਵੀ ਸਭ ਨੂੰ ਝੂੰਮਣ ਲਾ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ, ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ ਅਤੇ ਐੱਸ.ਪੀ. ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION