36.1 C
Delhi
Friday, May 3, 2024
spot_img
spot_img

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖ਼ਬੀਰ ਬਾਦਲ ਨੂੰ ਐੱਸ.ਆਈ.ਟੀ. ਨੇ ਫ਼ਿਰ ਤਲਬ ਕੀਤਾ, ਵੀਰਵਾਰ ਨੂੰ ਹੋਣਗੇ ਹਾਜ਼ਰ

ਯੈੱਸ ਪੰਜਾਬ
ਚੰਡੀਗੜ੍ਹ, 12 ਅਕਤੂਬਰ, 2022:
ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਸ੍ਰੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ. ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਛ ਗਿੱਛ ਕਰਨ ਮਗਰੋਂ ਹੁਣ ਵੀਰਵਾਰ 13 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੂੰ ਇਕ ਵਾਰ ਫ਼ਿਰ ਤਲਬ ਕੀਤਾ ਹੈ।

 

ਉਹਨਾਂ ਨੂੰ ਵੀਰਵਰ, 13 ਅਕਤੂਬਰ ਨੂੰ ਸੈਕਟਰ 32, ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਇੰਸਟੀਚਿਊਟ ਵਿਖ਼ੇ ਪੁੱਛਗਿੱਛ ਲਈ ਬੁਲਾਇਆ ਹੈ।

 

ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਸ: ਸੁਖ਼ਬੀਰ ਸਿੰਘ ਬਾਦਲ ਜਾਂਚ ਵਿੱਚ ਸ਼ਾਮਲ ਹੋਣ ਲਈ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣਗੇ।

 

ਯਾਦ ਰਹੇ ਕਿ ਇਸ ਤੋਂ ਪਹਿਲਾਂ 14 ਸਤੰਬਰ ਨੂੰ ਵੀ ਸ: ਸੁਖ਼ਬੀਰ ਸਿੰਘ ਬਾਦਲ ਸ੍ਰੀ ਐਲ.ਕੇ.ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਏ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION