32.1 C
Delhi
Tuesday, May 7, 2024
spot_img
spot_img

ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਵਿਕਾਸ ਦੀ ਬਜਾਏ ਕੇਵਲ ਆਪਣਾ ਨਿੱਜੀ ਵਿਕਾਸ ਹੀ ਕੀਤਾ: ਵਿਧਾਇਕ ਸ਼ੈਰੀ ਕਲਸੀ

ਯੈੱਸ ਪੰਜਾਬ
ਬਟਾਲਾ, 2 ਅਗਸਤ, 2022:
ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਦੀ ਅਗਵਾਈ ਹੇਠ ਪਿੰਡ ਕੋਹਾੜ ਦੇ ਮੌਜੂਦਾ ਅਤੇ ਸਾਬਕਾ ਪੰਚਾਇਤ ਮੈਂਬਰ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਪਾਰਟੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਤੋਂ ਪੂਰੀ ਤਰਾਂ ਅੱਕ ਗਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣਾ ਨਿੱਜੀ ਵਿਕਾਸ ਤਾਂ ਬਹੁਤ ਕਰ ਲਿਆ ਪਰ ਸੂਬੇ ਦੇ ਅਵਾਮ ਦੀ ਕੋਈ ਬਾਤ ਨਹੀਂ ਪੁੱਛੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਦਿਨ ਤੋਂ ਹੀ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਰਹਿਤ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿਸਦਾ ਅਸਰ ਇਹ ਹੋਇਆ ਹੈ ਕਿ ਹੁਣ ਬਿਨ੍ਹਾਂ ਰਿਸ਼ਵਤ ਦੇ ਆਮ ਲੋਕਾਂ ਦੇ ਕੰਮ ਹੋ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਵਿਚ ਵੀ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਖੁਦ ਵੀ ਅਨਾਜ ਵੰਡਣ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਗਰੀਬ ਤੇ ਲੋੜਵੰਦ ਵਿਅਕਤੀ ਨੂੰ ਸਸਤਾ ਅਨਾਜ ਮਿਲੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਿੰਡ ਕੁਹਾੜ ਦੇ ਨਿਵਾਸੀ ਬਲਰਾਜ ਸਿੰਘ, ਮੈਂਬਰ ਦਲਬੀਰ ਕੌਰ, ਮੈਂਬਰ ਸੁਖਵਿੰਦਰ ਕੌਰ, ਮੈਂਬਰ ਰਣਜੀਤ ਕੌਰ, ਸਾਬਕਾ ਮੈਂਬਰ ਸੋਹਣ ਸਿੰਘ, ਸਾਬਕਾ ਮੈਂਬਰ ਗੁਰਮੀਤ ਸਿੰਘ, ਜਸਮੇਰ ਸਿੰਘ, ਗੁਰਪ੍ਰੀਤ ਸਿੰਘ ਤੇ ਦਰਸ਼ਨ ਸਿੰਘ ਨੇ ਕਿਹਾ ਕਿ ਉਹ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਇਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਅਸਲ ਵਿਚ ਆਮ ਲੋਕਾਂ ਦੀ ਹਮਦਰਦ ਬਣੀ ਹੈ ਅਤੇ ਇਸਦੀਆਂ ਨੀਤੀਆਂ ਆਵਮ ਪੱਖੀ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION