35.6 C
Delhi
Thursday, April 18, 2024
spot_img
spot_img

ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ 60 ਦਿਨਾਂ ਲਈ ਮੁਅੱਤਲ

License of Overseas Visa Helpline Consultancy Pvt Ltd suspended for 60 days: Amaninder Kaur Brar

ਯੈੱਸ ਪੰਜਾਬ
ਐਸ.ਏ.ਐਸ ਨਗਰ, 9 ਦਸੰਬਰ, 2022 –
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ:69, ਦੂਜੀ ਮੰਜਿਲ, ਫੇਜ਼ 3ਬੀ2 ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸਲਦਾਰ ਮੋਹਾਲੀ ਦੀ ਰਿਪੋਰਟ ਮੁਤਾਬਿਕ ਇਸ ਫਰਮ ਦਾ ਦਫ਼ਤਰ ਬੰਦ ਹੋ ਗਿਆ ਹੈ ।

ਕੰਪਨੀ ਦੇ ਡਾਇਰੈਕਟਰ ਵੱਲੋਂ ਨੋਟਿਸ ਦੇ ਜਵਾਬ ਪੇਸ਼ ਕਰਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕੀਤੇ ਗਏ ਕੰਮ ਦੀ ਸੂਚਨਾਂ ਪੇਸ਼ ਨਹੀਂ ਕੀਤੀ । ਉਨ੍ਹਾਂ ਕਰੋਨਾਂ ਦੀ ਸ਼ੁਰੂਆਤ ਕਾਰਨ ਮਾਰਚ 2020 ਤੋਂ ਕੰਮ ਰੋਕਣ ਬਾਰੇ ਲਿਖਿਆ ਹੈ ।

ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਲਾਇਸੰਸੀ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਿਹਾ ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION