22.1 C
Delhi
Wednesday, April 24, 2024
spot_img
spot_img

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਸ਼ੇਸ ਤੌਰ ‘ਤੇ ਕੀਤੀ ਸ਼ਿਰਕਤ

ਤਰਨ ਤਾਰਨ, 2 ਨਵੰਬਰ, 2019 –
ਸ੍ਰੀ ਗੂਰੂ ਨਾਨਕ ਦੇਵ ਜੀ ਦੇ ਪਿਤਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਡੇਹਰਾ ਸਾਹਿਬ ਲੁਹਾਰ (ਪੱਠੇਵਿੰਡਪੁਰ) ਵਿਖੇ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ ਧਾਰਮਿਕ ਸਮਾਗਮਾਂ ਵਿੱਚ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।

ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵੱਲੋਂ ਕਰਵਾਏ ਜਾ ਰਹੇ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦੀ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਤੋਂ ਇਲਾਵਾ ਹੋਰ ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਵੀ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਓਮ ਬਿਰਲਾ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ, ਜਿੰਨ੍ਹਾਂ ਨੂੰ ਸ੍ਰੀ ਗੂਰੂ ਨਾਨਕ ਦੇਵ ਜੀ ਦੇ ਪੁਰਖਿਆਂ ਦੀ ਧਰਤੀ ‘ਤੇ ਸਿਜਦਾ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਕਿਹਾ ਕਿ ਸ੍ਰੀ ਗੂਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤ ਵਿੱਚ ਹੀ ਨਹੀਂ, ਬਲਕਿ ਪੂਰੀ ਦੁਨੀਆਂ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਉਹਨਾਂ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੂਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ।

ਇਸ ਮੌਕੇ ਬੋਲਦਿਆਂ ਸੰਸਦੀ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ, ਜਿੰਨ੍ਹਾਂ ਦੇ ਜੀਵਨ ਵਿੱਚ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗਾ ਸਮਾਂ ਆਇਆ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੜੀ ਸ਼ਰਧਾ ਨਾਲ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸ੍ਰੀ ਗੂਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ ਦੇ ਕਰਵਾਏ ਜਾ ਰਹੇ ਵਿਸ਼ੇਸ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼੍ਰੀ ਸ੍ਰੀ ਗੂਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ 11 ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ 11 ਕਰੋੜ ਰੁਪਏ ਖਰਚ ਕੇ ਵਿਸ਼ੇਸ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਹਰਾ ਸਾਹਿਬ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION