37.1 C
Delhi
Saturday, April 27, 2024
spot_img
spot_img

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਅਤੇ ਸੈਮੀਨਾਰ ਇਤਹਾਸਕ ਹੋ ਨਿੱਬੜੇ

ਯੈੱਸ ਪੰਜਾਬ
ਬਟਾਲਾ, 13 ਨਵੰਬਰ, 2022:
ਜ਼ਿਲ੍ਹਾ ਹੈਰੀਟੋਜ ਸੁਸਾਇਟੀ ਗੁਰਦਾਸਪੁਰ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਲਾਈਟ ਐਂਡ ਸਾਊਂਡ ਸਮਾਗਮ , ਸੁਭਾਸ਼ ਪਾਰਕ ਬਟਾਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਲੋਕਾਂ ਖਾਸਕਰਕੇ ਬਟਾਲਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜੋ ਇਤਿਹਾਸਕ ਹੋ ਨਿਬੜਿਆ।

ਇਸ ਮੌਕੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ, ਐਸ.ਪੀ.ਐਸ ਓਬਰਾਏ, ਮੈਨਜਿੰਗ ਟਰੱਸਟੀ ‘ਸਰਬੱਤ ਦਾ ਭਲਾ’ ਟਰੱਸਟ, ਸ੍ਰੀਮਤੀ ਸ਼ਾਇਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀਮਤੀ ਰੀਨਾ ਅਗਰਵਾਲ ਧਰਮਪਤਨੀ ਮਾਣਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਗੁਰਦਸਾਪਰ, ਸ੍ਰੀਮਤੀ ਬਹਾਰਪ੍ਰੀਤ ਕੋਰ ਸੇਖਵਾਂ ਧਰਮਪਤਨੀ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ ਜਿਲਾ ਹੈਰੀਟੇਜ ਸੁਸਾਇਟੀ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਸਮੇਤ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸਖਸ਼ੀਅਤਾਂ ਤੇ ਲੋਕ ਵੱਡੀ ਗਿਣਤੀ ਵਿੱਚ ਮੋਜੂਦ ਸਨ।

ਇਸ ਮੌਕੇ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਤੇ ਨਿਰਦੇਸ਼ਿਤ ਬਹੁਤ ਹੀ ਖੂਬਸੂਰਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆ, ਜੋ ਆਪਣੀ ਪੇਸ਼ਕਾਰੀ ਨਾਲ ਇਤਿਹਾਸਕ ਹੋ ਨਿਬੜਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਦੀ ਇਤਿਹਾਸਕ ਤੇ ਧਾਰਮਿਕ ਧਰਤੀ ’ਤੇ ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਹੈ, ਜਿਸ ਵਿਚ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ।

ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੋਜਵਾਨਾਂ ਪੀੜ੍ਹੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੇ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ, ਜੋ ਕਾਬਲੇਤਾਰੀਫ ਹਨ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਜਾਣਗੇ ਤਾਂ ਜੋ ਨੋਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਇਤਿਹਾਸਕ ਹੋ ਨਿਬੜਿਆ ਹੈ ਅਤੇ ਜਿਸ ਮੰਤਵ ਨੂੰ ਲੈ ਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ , ਉਸ ਨੂੰ ਕਾਮਯਾਬੀ ਮਿਲੀ ਹੈ।

ਉਨਾਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸਖਸੀਅਤਾਂ ਅਤੇ ਖਾਸਕਰਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦਾ ਧੰੰਨਵਾਦ ਕਰਦਿਆਂ ਕਿਹਾ ਕਿ ਜਿਲ੍ਹਾ ਹੈਰੀਟੋਜ ਸੁਸਾਇਟੀ ਦਾ ਮੁੱਖ ਮੰਤਵ ਇਹੀ ਹੈ ਕਿ ਜਿਲੇ ਗੁਰਦਾਸਪੁਰ ਦੇ ਅਮੀਰ ਵਿਰਸੇ ਨੂੰ ਲੋਕਾਂ ਤੇ ਖਾਸਕਰਕੇ ਨੋਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾਵੇ, ਜਿਸ ਲਈ ਜ਼ਿਲਾ ਹੈਰੀਟੇਜ ਸੁਸਾਇਟੀ ਸਫਲ ਹੋਈ ਹੈ।

ਉਨਾਂ ਅੱਗੇ ਦੱਸਿਆ ਕਿ ਬਟਾਲਾ ਦੀ ਇਤਿਹਾਸਕ ਤੇ ਧਾਰਮਿਕ ਧਰਤੀ ਤੇ ਇਹ ਸਮਾਗਮ ਆਪਣਾ ਸਫਲ ਸੁਨੇਹਾ ਦੇਣ ਵਿੱਚ ਕਾਮਯਾਬ ਹੋਇਆ ਹੈ। ਉਨਾਂ ਅੱਗੇ ਦੱਸਿਆ ਕਿ 3 ਦਸੰਬਰ ਨੂੰ ਬਟਾਲਾ ਦੇ ਮਾਣ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸਮਾਗਮ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਨਾਟ ਸ਼ੋਮਣੀ ਕੇਵਲ ਧਾਲੀਵਾਲ ਵਲੋਂ ‘ਲੂਣਾ’ ਨਾਟਕ ਦੀ ਪੇਸ਼ਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਉੱਘੇ ਸਮਾਜ ਸੇਵੀ ਐਸ.ਪੀ.ਐਸ ਓਬਰਾਏ, ਮੈਨਜਿੰਗ ਟਰੱਸਟੀ ‘ਸਰਬੱਤ ਦਾ ਭਲਾ’ ਟਰੱਸਟ ਦਾ ਸਮਾਗਮ ਵਿੱਚ ਵਿਸ਼ੇਸ ਤੋਰ ਤੇ ਪਹੁੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਸਮਾਜ ਦੀ ਬਿਹਤਰੀ ਤੇ ਭਲੇ ਲਈ ਹਮੇਸਾਂ ਪਹਿਲਕਦਮੀ ਕੀਤੀ ਹੈ ਤੇ ਖਾਸਕਰਕੇ ਕੋਰੋਨਾ ਮਹਾਂਮਾਰੀ ਦੋਰਾਨ ਉਨਾਂ ਵੱਲੋ ਕੀਤੇ ਸਹਿਯੋਗ ਤੇ ਉਪਰਾਲੇ ਪ੍ਰਸੰਸਾਯੋਗ ਹਨ।

ਉਨਾਂ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਅਤੇ ਉਨਾਂ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨਾਂ ਨੇ ਬੁਹਤ ਹੀ ਖੂਬਸੂਰਤ ਢੰਗ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਨੂੰ ਲਾਈਟ ਐਂਡ ਸਾਊਂਡ ਦੇ ਜ਼ਰੀਏ ਪੇਸ਼ ਕੀਤਾ ਤੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ, ਜੋ ਪ੍ਰਸੰਸਾ ਦੀ ਹੱਕਦਾਰ ਹੈ।

ਇਸ ਤੋਂ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨੀ ’ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਡਾ. ਨਰੇਸ਼ ਕੁਮਾਰ, ਅਸਿਸਟੈਂਟ ਪ੍ਰੋਫੈਸਰ, ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ, ਹਿਮਾਚਲ ਪ੍ਰਦੇਸ਼, ਡਾ. ਸਤਨਾਮ ਸਿੰਘ ਨਿੱਜਰ ਸਮੇਤ ਵੱਖ-ਵੱਖ ਬੁਲਾਰਿਆਂ ਨੇ ਵਿਸਥਾਰ ਵਿੱਚ ਚਾਨਣਾ ਪਾਇਆ।

ਉਪਰੰਤ ਨਾਟ ਸ਼ੋਮਣੀ ਕੇਵਲ ਧਾਲੀਵਾਲ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਤੇ ਨਿਰਦੇਸ਼ਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸਮੁੱਚੇ ਜੀਵਨ ਜਿਵੇਂ ਉਨਾਂ ਦੇ ਜਨਮ, ਵਿਆਹ, ਲੋਕ ਭਲਾਈ ਕੀਤੇ ਕਾਰਜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਬਾਰੀਕੀ ਨਾਲ ਪੇਸ਼ਕਾਰੀ ਕੀਤੀ ਗਈ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਇਤਿਹਾਸਕ ਹੋ ਨਿਬੜਿਆ।

ਉਪਰੰਤ ਪ੍ਰੋਗਰਾਮ ਵਿੱਚ ਪਹੁੰਚੀਆਂ ਵੱਖ-ਵੱਖ ਸਖਸ਼ੀਅਤਾਂ ਅਤੇ ਨਾਟ ਸ਼ਰੋਮਣੀ ਕੇਵਲ ਧਾਲੀਵਾਲ ਅਤੇ ਉਨਾਂ ਦੀ ਪੂਰੀ ਟੀਮ ਨੂੰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਸਨਮਾਨਿਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION