27.1 C
Delhi
Saturday, April 27, 2024
spot_img
spot_img

ਦਲਬੀਰ ਸਿੰਘ ਢਿਲਵਾਂ ਕਤਲ ਦੇ ਮੁੱਖ ਦੋਸ਼ੀ ਨੇ ਕੀਤਾ ਪੁਲਿਸ ਅੱਗੇ ਆਤਮ ਸਮਰਪਣ – ਰਹਿੰਦੇ ਦੋਸ਼ੀ ਜਲਦ ਫ਼ੜੇ ਜਾਣਗੇ: ਐਸ.ਐਸ.ਪੀ.

ਬਟਾਲਾ, 19 ਦਸੰਬਰ, 2019 –

ਥਾਣਾ ਕੋਟਲੀ ਸੂਰਤ ਮੱਲੀ ਦੇ ਅਧੀਨ ਆਉਂਦੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਢਿਲਵਾਂ ਨੇ ਬੀਤੇ ਕੱਲ ਬਟਾਲਾ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਤਲ ਦੇ ਮੁੱਖ ਦੋਸ਼ੀ ਬਲਵਿੰਦਰ ਸਿੰਘ ਨੂੰ ਬਟਾਲਾ ਪੁਲਿਸ ਵਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਉਸ ਕੋਲੋਂ ਕਤਲ ਦੀ ਵਾਰਦਾਤ ਨਾਲ ਸਬੰਧਤ ਅਹਿਮ ਖੁਲਾਸੇ ਹਾਸਲ ਕੀਤੇ ਜਾ ਸਕਣ।

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ 18 ਨਵੰਬਰ 2019 ਨੂੰ ਦਲਬੀਰ ਸਿੰਘ ਢਿਲਵਾਂ ਦੇ ਹੋਏ ਕਤਲ ਸਬੰਧੀ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਮੁਕੱਦਮਾ ਨੰਬਰ 86, ਮਿਤੀ 19 ਨਵੰਬਰ 2019, ਜੁਰਮ 302, 148, 149 ਭ.ਦ, 15,27-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਏ ਦੋਸ਼ੀਆਂ ਵਿਚੋਂ ਦੋਸ਼ੀ ਅੰਮ੍ਰਿਤਪਾਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਦਾਲਮ ਨੰਗਲ, ਥਾਣਾ ਕਿਲ੍ਹਾ ਲਾਲ ਸਿੰਘ ਨੂੰ ਮਿਤੀ 25 ਨਵੰਬਰ 2019 ਨੂੰ ਮਹਾਂਰਾਸ਼ਟਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਇਸੇ ਮਹੀਨੇ 5 ਦਸੰਬਰ 2019 ਨੂੰ ਇੱਕ ਹੋਰ ਦੋੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ਘਰਾਲਾ, ਥਾਣਾ ਅਜਨਾਲਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਰਹਿੰਦੇ ਦੋਸ਼ੀ ਵੀ ਜਲਦੀ ਹੀ ਗ੍ਰਿਫਤਾਰ ਕਰ ਲਏ ਜਾਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION