ਚੋਣਾਂ ਦੌਰਾਨ ਮੁੱਲ ਦੀਆਂ ਖ਼ਬਰਾਂ ’ਤੇ ਨਜ਼ਰ ਰੱਖ ਰਹੀ ਹੈ ਮੀਡੀਆ ਸਰਟੀਫੀਕੇਸ਼ਨ ਐਂਡ ਮੋਨੀਟਰਿੰਗ ਕਮੇਟੀ: ਈਸ਼ਾ ਕਾਲੀਆ

ਹੁਸ਼ਿਆਰਪੁਰ, 3 ਅਕਤੂਬਰ, 2019 –
ਜ਼ਿਲ੍ਹਾ ਚੋਣ ਅਫ਼ਸਰ-ਕਮ-ਚੇਅਰਪਰਸਨ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 39 ਮੁਕੇਰੀਆਂ ਦੀ ਉਪ ਚੋਣ ਸਬੰਧੀ ਪੇਡ ਨਿਊਜ਼ ’ਤੇ ਨਿਗਰਾਨੀ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਕਮੇਟੀ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟ ਮੀਡੀਆ, ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਪੇਡ ਨਿਊਜ਼ ਅਤੇ ਬਿਨ੍ਹਾਂ ਮਨਜ਼ੂਰੀ ਇਸ਼ਤਿਹਾਰ ਟੈਲੀਕਾਸਟ ਹੋਣ ਸਬੰਧੀ ਕਾਰਵਾਈ ਕੀਤੀ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਵਿੱਚ ਇਸ਼ਤਿਹਾਰ ਟੈਲੀਕਾਸਟ ਹੋਣ ਤੋਂ ਤਿੰਨ ਦਿਨ ਪਹਿਲਾਂ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਕੋਲੋਂ ਮਨਜ਼ੂਰੀ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਐਮ.ਸੀ.ਐਮ.ਸੀ ਵਲੋਂ 48 ਘੰਟੇ ਵਿੱਚ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਵਲੋਂ ਬਲਕ ਐਸ.ਐਮ.ਐਸ., ਵੋਇਸ ਮੈਸੇਜ਼, ਰੀਡੀਓ ਅਤੇ ਸਿਨੇਮਾ ਆਦਿ ਲਈ ਵੀ ਪ੍ਰੀ-ਸਰਟੀਫਿਕੇਸ਼ਨ ਲੈਣੀ ਜ਼ਰੂਰੀ ਹੈ। ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਦੀ ਮਨਜ਼ੂਰੀ ਲੈਣ ਲਈ ਕਮਰਾ ਨੰਬਰ 312, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਵਲੋਂ ਸੋਸ਼ਲ ਮੀਡੀਆ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

Share News / Article

Yes Punjab - TOP STORIES