31.1 C
Delhi
Saturday, April 20, 2024
spot_img
spot_img

ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਜਲੰਧਰ ਵਿੱਚ 16 ਦਸੰਬਰ ਨੂੰ: ਡੀ.ਸੀ. ਕੋਮਲ ਮਿੱਤਲ ਵੱਲੋਂ ਵੱਧ ਤੋਂ ਵੱਧ ਸ਼ਿਰਕਤ ਦੀ ਅਪੀਲ

ਯੈੱਸ ਪੰਜਾਬ
ਹੁਸ਼ਿਆਰਪੁਰ, 8 ਦਸੰਬਰ, 2022 –
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਤਸੱਲੀਬਖਸ਼ ਢੰਗ ਨਾਲ ਨਿਪਟਾਰੇ ਲਈ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ’ ਨਾਮਕ ਪ੍ਰੋਗਰਾਮ ਪੰਜਾਬ ਦੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ 16 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਮਿਲਣੀ ਵਿਚ ਦੋਆਬੇ ਦੇ ਜ਼ਿਲ੍ਹਾ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇੇ ਮਸਲੇ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਐਨ.ਆਰ.ਆਈਜ਼ ਦੀ ਰਜਿਸਟਰੇਸ਼ਨ 16 ਦਸੰਬਰ ਨੂੰ ਸਵੇਰੇ 10:30 ਵਜੇ ਤੋਂ 11 ਵਜੇ ਤੱਕ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਅਧਿਕਾਰੀਆਂ ਨੂੰ ਜਲਦ ਨਿਪਟਾਰੇ ਲਈ ਹੁਕਮ ਜਾਰੀ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਸਮੂਹ ਐਨ.ਆਰ.ਆਈਜ਼ ਨੂੰ ਇਸ ਮਿਲਣੀ ਵਿਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION