30.1 C
Delhi
Tuesday, May 7, 2024
spot_img
spot_img

ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਵਿਖੇ ਨਿਕਲੀ ਵਿਸ਼ਾਲ ‘ਤਿਰੰਗਾ ਰੈਲੀ’

ਯੈੱਸ ਪੰਜਾਬ
ਬਟਾਲਾ, 13 ਅਗਸਤ, 2022 –
ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਦੀ ਅਗਵਾਈ ਹੇਠ ਅੱਜ ਬਟਾਲਾ ਸ਼ਹਿਰ ਵਿੱਚ ਵਿਸ਼ਾਲ ਤਿਰੰਗਾ ਰੈਲੀ ਕੀਤੀ ਗਈ। ਇਸ ਤਿਰੰਗਾ ਰੈਲੀ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ, ਐੱਸ.ਡੀ.ਐੱਮ. ਸ਼ਾਇਰੀ ਭੰਡਾਰੀ ਸਮੇਤ ਸ਼ਹਿਰ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਸ਼ਹਿਰੀਆਂ ਨੇ ਹਿੱਸਾ ਲਿਆ।

ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਸ਼ੁਰੂ ਹੋਈ ਇਹ ਤਿਰੰਡਾ ਰੈਲੀ ਸਤੀ ਲਕਸ਼ਮੀ ਸਮਾਧ, ਆਰ.ਆਰ. ਬਾਵਾ ਕਾਲਜ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ, ਸਰਕੂਲਰ ਰੋਡ, ਸਿਨੇਮਾ ਰੋਡ, ਸਿਟੀ ਰੋਡ ਹੰਸਲੀ ਪੁੱਲ ਤੋਂ ਹੁੰਦੀ ਹੋਈ ਗਾਂਧੀ ਚੌਂਕ ਵਿਖੇ ਆ ਕੇ ਸਮਾਪਤ ਹੋਈ। ਸ਼ਹਿਰ ਵਾਸੀਆਂ ਵੱਲੋਂ ਤਿਰੰਗਾ ਰੈਲੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਬਟਾਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤਿਰੰਗੇ ਝੰਡੇ ਨੂੰ ਉੱਚਾ ਲਹਿਰਾਉਣ ਲਈ ਦੇਸ਼ ਭਗਤਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ, ਮਦਨ ਲਾਲ ਢੀਂਗਰਾ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਦੇਸ ਅਜ਼ਾਦ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਜ਼ਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਪਣੇ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਪ੍ਰਣ ਕਰਨਾ ਚਾਹੀਦਾ ਹੈ।

ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਤਿਰੰਗਾ ਰੈਲੀ ਦੌਰਾਨ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਅਜ਼ਾਦੀ ਮਹਾਉਤਸਵ ਨੂੰ ਸਮਰਪਿਤ ਆਪਣੇ ਘਰਾਂ ਅਤੇ ਕਾਰੋਬਾਰੀ ਸਥਾਨਾਂ ’ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ।

ਇਸ ਤੋਂ ਪਹਿਲਾਂ ਸ਼ਿਵ ਆਡੀਟੋਰੀਅਮ ਵਿਖੇ ਬਟਾਲਾ ਵਾਸੀਆਂ ਨਾਲ ਗੱਲ ਕਰਦਿਆਂ ਪੰਚਾਇਤ ਮੰਤਰੀ ਸ. ਧਾਲੀਵਾਲ ਨੇ ਸ਼ਿਵ ਆਡੀਟੋਰੀਅਮ ਲਈ ਆਪਣੇ ਅਖਤਿਆਰੀ ਫੰਡ ਵਿਚੋਂ ਨਵਾਂ ਜਨਰੇਟਰ ਸੈੱਟ ਲੈ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸੂਬੇ ਦਾ 1760 ਕਰੜ ਰੁਪਏ ਦਾ ਪੇਂਡੂ ਵਿਕਾਸ ਫੰਡ ਜਾਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੇਂਡੂ ਲਿੰਕ ਸੜਕਾਂ ਨੂੰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਲਈ ਗ੍ਰਾਂਟ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਇਸ ਤਿਰੰਗਾ ਰੈਲੀ ਦੀ ਕਾਮਯਾਬੀ ਲਈ ਬਟਾਲਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਸ. ਧਾਲੀਵਾਲ ਦੀ ਅਗਵਾਈ ਵਿੱਚ ਹੋਈ ਇਹ ਤਿਰੰਗਾ ਰੈਲੀ ਨੇ ਅਵਾਮ ਨੂੰ ਰਾਸ਼ਟਰ ਭਗਤੀ ਦੀ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਸ. ਧਾਲੀਵਾਲ ਵੱਲੋਂ ਆਡੀਟੋਰੀਅਮ ਲਈ ਜਨਰੇਟਰ ਸੈੱਟ ਦੇਣ ਅਤੇ ਬਟਾਲਾ ਹਲਕੇ ਦੇ ਵਿਕਾਸ ਲਈ ਹਰ ਤਰਾਂ ਸਹਿਯੋਗ ਦਾ ਭਰੋਸਾ ਦੇਣ ਲਈ ਵੀ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਤੱਕ ਆਪਣੇ ਘਰਾਂ, ਦੁਕਾਨਾਂ ਅਤੇ ਹਰ ਕਾਰੋਬਾਰੀ ਥਾਵਾਂ ’ਤੇ ਤਿਰੰਗੇ ਝੰਡੇ ਲਗਾਉਣ। ਉਨ੍ਹਾਂ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਤਿਰੰਗਾ ਲਹਿਰਾਉਣ ਮੌਕੇ ਇਸਦੇ ਸਤਿਕਾਰ ਦਾ ਪੂਰਾ ਖਿਆਲ ਰੱਖਿਆ ਜਾਵੇ।ਤਿਰੰਗਾ ਰੈਲੀ ਤੋਂ ਪਹਿਲਾਂ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਪੰਚਾਇਤ ਵਿਭਾਗ ਦੇ ਅਧਿਕਾਰੀ ਜਿਨ੍ਹਾਂ ਵਿੱਚ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਮਨਮੋਹਨ ਸਿੰਘ ਰੰਧਾਵਾ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਬੀ.ਡੀ.ਪੀ.ਓ. ਬਟਾਲਾ ਮਿੱਤਰਮਾਨ ਸਿੰਘ, ਮਲਕੀਤ ਸਿੰਘ ਬਾਠ, ਭਰਤ ਅਗਰਵਾਲ, ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਮਨਜੀਤ ਸਿੰਘ ਭੁੱਲਰ, ਯਸਪਾਲ ਚੌਹਾਨ, ਪਿ੍ਰੰਸ ਰੰਧਾਵਾ, ਬਲਵਿੰਦਰ ਸਿੰਘ ਮਿੰਟਾ, ਰਾਕੇਸ਼ ਤੁੱਲੀ, ਰਾਜੇਸ਼ ਤੁੱਲੀ, ਹਰਿੰਦਰਪਾਲ ਸਿੰਘ ਵਿਰਦੀ, ਵਿਨੋਦ ਬੇਦੀ, ਸੁਖਦੇਵ ਸਿੰਘ ਮੱਟੂ, ਅਤਰ ਸਿੰਘ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION