22.1 C
Delhi
Wednesday, April 24, 2024
spot_img
spot_img

ਵਿਧਾਇਕ ਘੁਬਾਇਆ ਵੱਲੋਂ ਆਸਫਵਾਲਾ ਵਿਖੇ ਮਨਾਏ ਜਾਣ ਵਾਲੇ ਵਿਜੈ ਦਿਵਸ ‘ਚ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸਮੂਲੀਅਤ ਦੀ ਅਪੀਲ

ਫਾਜ਼ਿਲਕਾ, 16 ਦਸੰਬਰ, 2019 –
ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸੈਨਿਕਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਨੂੰ ਸਤਿਕਾਰ ਦੇਣਾ ਹਰੇਕ ਨਾਗਰਿਕ ਦੀ ਨੈਤਿਕ ਜਿੰਮੇਵਾਰੀ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਅੱਜ ਵਿਜੈ ਦਿਵਸ ਨੂੰ ਸਮਰਪਿਤ ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਤੋਂ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋਈ ਵਿਕਟਰੀ ਪਰੇਡ ਮੌਕੇ ਸੰਬੋਧਨ ਕਰਦਿਆਂ ਕੀਤਾ।

ਘੰਟਾ ਘਰ ਵਿਖੇ ਵਿਕਟਰੀ ਪਰੇਡ ਦੀ ਸਮਾਪਤੀ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੇ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ 17 ਦਸੰਬਰ ਨੂੰ ਆਸਫਵਾਲਾ ਸਮਾਰਕ ਵਿਖੇ ਹੋਣ ਵਾਲੇ ਵਿਜੈ ਦਿਵਸ ਮੌਕੇ ਵੱਡੀ ਗਿਣਤੀ ਸਮੂਲੀਅਤ ਕਰਨ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਵਿਕਟਰੀ ਪਰੇਡ ਦੌਰਾਨ ਸ਼ਹੀਦ ਪਰਿਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦਾ ‘ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਨਮਨ ਕਰਦਾ ਹੈ।

ਵਿਕਟਰੀ ਪਰੇਡ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ। ਪਰੇਡ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨਿਤ ਕੀਤਾ ਗਿਆ।

ਪਰੇਡ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ ਗਏ ਅਤੇ ਆਰਮੀ ਬੈਂਡ ਦੇ ਜਵਾਨਾਂ ਵੱਲੋਂ ਵਿਸ਼ੇਸ ਤੌਰ ‘ਤੇ ਦੇਸ਼ ਭਗਤੀ ਦੇ ਗੀਤਾਂ ਦੀਆਂ ਧੁਨਾਂ ਨਾਲ ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕੀਤਾ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਪ੍ਰਸਿਧ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਮੇਜਰ ਜਨਰਲ ਐਸ.ਪੀ.ਐਸ ਸਿੱਧੂ, ਜ਼ਿਲ੍ਹਾ ਪ੍ਰੁਲਿਸ ਮੁਖੀ ਭੁਪਿੰਦਰ ਸਿੰਘ, ਬ੍ਰਿਗੇਡੀਅਰ ਰੁਪਿੰਦਰ ਸਿੰਘ, ਕਰਨਲ ਐਮ.ਐਸ.ਗਿੱਲ, ਆਸਫਵਾਲਾ ਸ਼ਹੀਦੀ ਸਮਾਰਕ ਕਮੇਟੀ ਦੇ ਪ੍ਰਧਾਨ ਸੰਦੀਪ ਗਿਲਹੋਤਰਾ, ਪ੍ਰਫੁੱਲ ਨਾਗਪਾਲ, ਮੈਡਮ ਉਮਾ ਸ਼ਰਮਾ, ਸਾਬਕਾ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ, ਭਾਰਤੀ ਸ਼ੈਨਾ ਜਵਾਨਾਂ ਤੋਂ ਇਲਾਵਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰ ਦੇ ਪਤਵੰਤੇ ਸੱਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION