34 C
Delhi
Thursday, April 25, 2024
spot_img
spot_img

Modi Govt ਦਾ Sikh ਸ਼ਰਧਾਲੂਆਂ ਨੂੰ Nankana Sahib ਸਾਕੇ ਦੇ ਸ਼ਤਾਬਦੀ ਸਮਾਗਮ ’ਚ ਸ਼ਾਮਿਲ ਹੋਣੋਂ ਰੋਕਣ ਦਾ ਫ਼ੈਸਲਾ ਸ਼ਰਮਨਾਕ: Jarnail Singh

ਯੈੱਸ ਪੰਜਾਬ
ਚੰਡੀਗੜ੍ਹ, 20 ਫਰਵਰੀ, 2021 –
ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਸਮਾਗਮ ‘ਚ ਹਿੱਸਾ ਲੈਣ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਉੱਤੇ ਰੋਕ ਲਗਾਉਣ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪਾਰਟੀ ਹੈਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਦਿੱਲੀ ਦੇ ਵਿਧਾਇਕ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਸ਼ਰਧਾਲੂਆਂ ਨੂੰ ਨਾਨਕਾਣਾ ਸਾਹਿਬ ਜਾਣ ਤੋਂ ਰੋਕਣ ਨੂੰ ਤਾਨਾਸ਼ਾਹੀ ਫੈਸਲਾ ਕਰਾਰ ਦਿੱਤਾ।

ਆਗੂਆਂ ਨੇ ਕਿਹਾ ਕਿ ਸਿੱਖ ਭਾਈਚਾਰੇ ਲਈ ਨਨਕਾਣਾ ਸਾਹਿਬ ਸਾਕੇ ਦਾ ਇਤਿਹਾਸ ਇਕ ਖਾਸ ਮਹੱਤਤਾ ਰੱਖਦਾ ਹੈ, ਜਦੋਂ ਸਿੱਖ ਭਾਈਚਾਰਾ ਇਸ ਸਾਕੇ ਦੀ ਸ਼ਤਾਬਦੀ ਮੰਨਾ ਰਿਹਾ ਹੈ ਤਾਂ ਉਸ ਸਮੇਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਕੇਂਦਰ ਸਰਕਾਰ ਦਾ ਨਿੰਦਣਯੋਗ ਫੈਸਲਾ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰੀ ਇਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਹੀ ਇਸ ਇਤਿਹਾਸ ਨੂੰ ਭੁੱਲ ਰਹੀ ਹੈ ਕਿ ਕਿਸ ਤਰ੍ਹਾਂ ਸਿੱਖ ਭਾਈਚਾਰੇ ਨੇ ਇਸ ਦਿਨ ਕੁਰਬਾਨੀਆਂ ਦਿੰਦੇ ਹੋਏ ਨਵਾਂ ਇਤਿਹਾਸ ਰੱਚਿਆ ਸੀ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਸਥਾਨਾਂ ਉੱਤੇ ਕਬਜ਼ਾ ਕਰਕੇ ਬੈਠੇ ਮਹੰਤਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਾਉਣ ਲਈ ਸਿੱਖ ਭਾਈਚਾਰ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਇਕ ਵੱਡਾ ਇਤਿਹਾਸ ਹੈ। ਅੱਜ ਜਦੋਂ ਸਿੱਖ ਭਾਈਚਾਰਾ ਇਸ ਇਤਿਹਾਸਕ ਦਿਨ ਨੂੰ ਨਨਕਾਣਾ ਸਾਹਿਬ ਜਾ ਕੇ ਸ਼ਤਾਬਦੀ ਮਨਾਉਣਾ ਚਾਹੁੰਦਾ ਹੈ, ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਘੱਟ ਗਿਣਤੀਆਂ ਉੱਤੇ ਕਿਸੇ ਨਾ ਕਿਸੇ ਬਹਾਨੇ ਉਨ੍ਹਾਂ ਉੱਤੇ ਹਮਲੇ ਕਰਦੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਗੁਰੂਆਂ ਵੱਲੋਂ ਦਿਖਾਏ ਗਏ ਰਾਹਾਂ ਉੱਤੇ ਚਲਦਾ ਹੋਇਆ ਅੱਜ ਵੀ ਦੇਸ਼ ਦੀ ਹਰ ਵੱਡੀ ਤੋਂ ਵੱਡੀ ਮੁਸ਼ੀਬਤ ਸਮੇਂ ਡੱਟਕੇ ਅੱਗੇ ਖੜ੍ਹਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵੱਡੀ ਗਿਣਤੀ ਸਿੱਖ ਨੌਜਵਾਨ ਦੇਸ਼ ਦੀ ਸਰਹੱਦ ਉੱਤੇ ਦੇਸ਼ ਦੀ ਸੁਰੱਖਿਆ ਕਰਦੇ ਹੋਏ ਸ਼ਹੀਦ ਹੋ ਰਹੇ ਹਨ। ਦੂਜੇ ਪਾਸੇ ਮੋਦੀ ਸਰਕਾਰ ਉਨ੍ਹਾਂ ਨੂੰ ਇਤਿਹਾਸਕ ਸੰਸਥਾਵਾਂ ਉੱਤੇ ਜਾਣ ਉੱਤੇ ਰੋਕ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੋਰੋਨਾ ਦੀ ਮਹਾਮਾਰੀ ਦਾ ਇਕ ਬਹਾਨਾ ਲਗਾਇਆ ਹੈ, ਅਸਲ ਵਿੱਚ ਉਹ ਇਸ ਗੱਲ ਤੋਂ ਪ੍ਰੇਸ਼ਾਨ ਹੈ ਕਿ ਪੰਜਾਬ ਦੇ ਕਿਸਾਨ ਜੋ ਵੱਡੀ ਗਿਣਤੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ ਅੱਜ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ।

ਮੋਦੀ ਸਰਕਾਰ ਇਸ ਅੰਦੋਲਨ ਨੂੰ ਕੁਚਲਣ ਲਈ ਹਰ ਤਰ੍ਹਾਂ ਦੇ ਹੱਥ ਕੰਢੇ ਵਰਤਦੀ ਆ ਰਹੀ ਹੈ, ਹੁਣ ਉਨ੍ਹਾਂ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਵੀ ਇਸ ਕੜੀ ਦਾ ਹਿੱਸਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਿੱਖ ਜਗਤ ਵਿੱਚ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ, ਜੋ ਸਰਕਾਰ ਦੇ ਅਜਿਹਾ ਫੈਸਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION