29 C
Delhi
Saturday, April 20, 2024
spot_img
spot_img

Moga Double Murder: ਪੀੜਤ ਪਰਿਵਾਰ ਨਾਲ ਮੁਲਾਕਾਤ ਦੌਰਾਨ Vijay Sampla ਨੇ ਦਿੱਤਾ ਇਨਸਾਫ਼ ਦਾ ਭਰੋਸਾ

ਯੈੱਸ ਪੰਜਾਬ
ਬਾਘਾਪੁਰਾਣਾ/ਮੋਗਾ, 24 ਮਾਰਚ, 2021 –
ਬੀਤੇ ਦਿਨੀਂ ਪਿੰਡ ਸੇਖਾ ਖੁਰਦ ਦੇ ਇੱਕੋ ਘਰ ਦੀਆਂ ਸਕੀਆਂ ਭੈਣਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਸੰਬੰਧੀ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਅੱਜ ਪੀੜਤ ਪਰਿਵਾਰ ਨਾਲ ਮਿਲਣੀ ਕੀਤੀ ਅਤੇ ਉਨਾਂ ਨੂੰ ਜਲਦ ਤੋਂ ਜਲਦ ਇਨਸਾਫ਼ ਅਤੇ ਹੋਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਵਾਅਦਾ ਕੀਤਾ।

ਇਸ ਮੌਕੇ ਉਨਾਂ ਨਾਲ ਫਿਰੋਜ਼ਪੁਰ ਰੇਂਜ ਦੇ ਆਈ ਜੀ ਸ੍ਰ. ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਜ਼ਿਲਾ ਪੁਲਿਸ ਮੁਖੀ ਸ੍ਰ. ਹਰਮਨਬੀਰ ਸਿੰਘ ਗਿੱਲ, ਐੱਸ. ਡੀ. ਐੱਮ. ਬਾਘਾਪੁਰਾਣਾ ਸ੍ਰ. ਰਾਜਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਪਰਿਵਾਰ ਨੂੰ ਦਿਲਾਸਾ ਦਿੰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਉਨਾਂ ਨੂੰ ਇਸ ਘਟਨਾ ਦਾ ਬੇਹੱਦ ਦੁੱਖ ਹੈ। ਉਨਾਂ ਕਿਹਾ ਕਿ ਉਨਾਂ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਤੋਂ ਇਸ ਪੂਰੀ ਘਟਨਾ ਦੀ ਜਾਣਕਾਰੀ ਲਈ ਹੈ ਅਤੇ ਨਾਲ ਹੀ ਆਦੇਸ਼ ਦਿੱਤੇ ਹਨ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਹੋਰ ਬਣਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਲਈ ਯਤਨ ਕੀਤੇ ਜਾਣ। ਇਸ ਮਾਮਲੇ ਸੰਬੰਧੀ ਜਲਦ ਤੋਂ ਜਲਦ ਚਲਾਨ ਪੇਸ਼ ਕਰਨ ਦੀ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ।

ਉਨਾਂ ਭਰੋਸਾ ਦਿਵਾਇਆ ਕਿ ਪੀੜਤ ਪਰਿਵਾਰ ਨੂੰ ਜਲਦ ਹੀ ਇਨਸਾਫ਼ ਦਿਵਾਇਆ ਜਾਵੇਗਾ। ਇਹ ਇੱਕ ਬਹੁਤ ਹੀ ਘਿਨਾਉਣੀ ਘਟਨਾ ਸੀ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਜਿਹੜੇ ਮੀਡੀਆ ਚੈਨਲਾਂ ਨੇ ਮਿ੍ਰਤਕ ਕੁੜੀਆਂ ਦੇ ਚਾਲ ਚਲਣ ਬਾਰੇ ਕਥਿਤ ਤੌਰ ’ਤੇ ਗਲਤ ਖ਼ਬਰਾਂ ਚਲਾਈਆਂ ਹਨ, ਉਨਾਂ ਖ਼ਿਲਾਫ਼ ਵੀ ਕਮਿਸ਼ਨ ਵੱਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸੰਬੰਧੀ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੂੰ ਵੀ ਬਣਦੀ ਕਾਰਵਾਈ ਆਰੰਭਣ ਬਾਰੇ ਕਿਹਾ ਗਿਆ ਹੈ।

ਉਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਪਰਿਵਾਰ ਮੁੱਖੀ ਨੂੰ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੱਕ ਬੱਚੇ ਨੂੰ ਗਰੇਜੂਏਸ਼ਨ ਤੱਕ ਮੁਫ਼ਤ ਪੜਾਈ ਅਤੇ ਖੇਤੀ ਯੋਗ ਜ਼ਮੀਨ ਦਿਵਾਈ ਜਾਵੇ।

ਉਨਾਂ ਕਿਹਾ ਕਿ ਹੁਣ ਤੱਕ ਪਰਿਵਾਰ ਨੂੰ 8.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਚੁੱਕੀ ਹੈ, ਜਦਕਿ ਏਨੀਂ ਹੀ ਰਾਸ਼ੀ ਚਲਾਨ ਪੇਸ਼ ਹੋਣ ’ਤੇ ਪਰਿਵਾਰ ਨੂੰ ਹੋਰ ਮੁਹੱਈਆ ਕਰਵਾਈ ਜਾਵੇਗੀ।

ਉਨਾਂ ਕਿਹਾ ਕਿ ਜੇਕਰ ਪਰਿਵਾਰ ਨੂੰ ਲੋੜ ਮਹਿਸੂਸ ਹੋਈ ਤਾਂ ਕਮਿਸ਼ਨ ਦੇ ਆਦੇਸ਼ ’ਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਕਾਨੂੰਨੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION