39.1 C
Delhi
Thursday, May 23, 2024
spot_img
spot_img
spot_img

MP ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਮਿਉਂਸਪਲ ਕਮੇਟੀ ਨੂੰ 15 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ

MP Manish Tewari announces Rs.15-lakh grant to Anandpur Sahib Municipal Committee

ਯੈੱਸ ਪੰਜਾਬ
ਸ੍ਰੀ ਅਨੰਦਪੁਰ ਸਾਹਿਬ, 10 ਮਾਰਚ, 2023:
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੇ ਵਿਕਾਸ ਲਈ ਮਿਉਂਸਪਲ ਕਮੇਟੀ ਨੂੰ 15 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੰਸਦ ਮੈਂਬਰ ਤਿਵਾੜੀ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਸ਼ਹਿਰ ਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਮੁੱਖ ਰੱਖਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਸ਼ਵ ਪੱਧਰ ‘ਤੇ ਬਹੁਤ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲਾ ਹੈ ਅਤੇ ਹਰ ਸਾਲ ਕਰੋੜਾਂ ਲੋਕ ਇੱਥੇ ਤੀਰਥ ਯਾਤਰਾ ‘ਤੇ ਆਉਂਦੇ ਹਨ। ਸ਼ਰਧਾਲੂਆਂ ਤੋਂ ਇਲਾਵਾ, ਸਥਾਨਕ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਵੀ ਮਿਉਂਸਪਲ ਕਮੇਟੀ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਕਮੇਟੀ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਮੰਗ ’ਤੇ ਸ਼ਹਿਰ ਦੀਆਂ ਵਿਕਾਸ ਲੋੜਾਂ ਨੂੰ ਪੂਰਾ ਕਰਨ ਲਈ 15 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਹਰਜੀਤ ਸਿੰਘ ਜੀਤਾ ਨੇ ਸੰਸਦ ਮੈਂਬਰ ਤਿਵਾੜੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਤਿਵਾੜੀ ਵੱਲੋਂ ਕਮੇਟੀ ਦੀਆਂ ਲੋੜਾਂ ਨੂੰ ਸਮਝਿਆ ਗਿਆ ਹੈ, ਜਿਹੜਾ ਪੈਸਾ ਇਲਾਕੇ ਦੇ ਵਿਕਾਸ ’ਤੇ ਖਰਚ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਹਰਜੀਤ ਸਿੰਘ ਜੀਤਾ ਨੇ ਕੌਂਸਲਰਾਂ, ਅਧਿਕਾਰੀਆਂ ਅਤੇ ਹੋਰਨਾਂ ਵੱਲੋਂ ਸੰਸਦ ਮੈਂਬਰ ਤਿਵਾੜੀ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ।

ਜਿੱਥੇ ਹੋਰਨਾਂ ਤੋਂ ਇਲਾਵਾ ਗੁਰਵੀਰ ਸਿੰਘ ਗੱਜਪੁਰ, ਕੌਂਸਲਰ ਜਸਵੀਰ ਕੌਰ ਗਰਚਾ, ਕੌਂਸਲਰ ਮਨਪ੍ਰੀਤ ਕੌਰ ਅਰੋੜਾ, ਕੌਂਸਲਰ ਜਸਵਿੰਦਰ ਸਿੰਘ ਰਤਨ, ਕੌਂਸਲਰ ਪ੍ਰਵੀਨ ਕੌਸ਼ਲ, ਕੌਂਸਲਰ ਦਲਜੀਤ ਸਿੰਘ ਕੈਂਥ, ਕੌਂਸਲਰ ਗੁਰਪ੍ਰੀਤ ਕੌਰ, ਕੌਂਸਲਰ ਪਰਮਵੀਰ ਸਿੰਘ ਰਾਣਾ, ਕੌਂਸਲਰ ਵਿਕਰਮਜੀਤ ਸਿੰਘ ਸਿੱਧੂ, ਕੌਂਸਲਰ ਬਲਬੀਰ ਕੌਰ, ਕੌਂਸਲਰ ਰੀਟਾ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਕੌਸ਼ਲ, ਕੁਲਦੀਪ ਸਿੰਘ ਬਾਂਗਾ, ਸੁਨੀਲ ਅਡਵਾਲ, ਇੰਦਰਜੀਤ ਸਿੰਘ ਰਾਜੂ, ਵਿਜੇ ਗਰਚਾ, ਇੰਦਰਜੀਤ ਸਿੰਘ ਅਰੋੜਾ, ਰਵਿੰਦਰ ਸਿੰਘ ਰਤਨ, ਬਲਰਾਮ, ਵਿਸ਼ਾਲ ਜਸਪਾਲ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION