30.1 C
Delhi
Wednesday, May 8, 2024
spot_img
spot_img

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੋਟਰੀ ਕਲੱਬ ਵੱਲੋਂ ਸਮਾਜ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਕੀਤੀ ਸ਼ਲਾਘਾ

ਯੈੱਸ ਪੰਜਾਬ
ਖਰੜ, 5 ਦਸੰਬਰ, 2022 –
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੋਟਰੀ ਕਲੱਬ ਵੱਲੋਂ ਸਮਾਜ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਸੰਸਦ ਮੈਂਬਰ ਤਿਵਾੜੀ ਅੱਜ ਪਿੰਡ ਟਾਂਡਾ ਵਿੱਚ ਸੰਸਦੀ ਕੋਟੇ ਵਿੱਚੋਂ ਨਵੇਂ ਬਣੇ ਸ਼ਮਸ਼ਾਨਘਾਟ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਕਮਰੇ ਕਲੱਬ ਅਤੇ ਪਿੰਡ ਵਾਸੀਆਂ ਨੂੰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਐਮ.ਪੀ ਤਿਵਾੜੀ ਨੇ ਕਿਹਾ ਕਿ ਰੋਟਰੀ ਕਲੱਬ ਵੱਲੋਂ ਸਮਾਜ ਸੇਵਾ ਵਿੱਚ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ, ਜਿਸ ਸਦਕਾ ਇਸ ਪਿੰਡ ਨੂੰ ਗੋਦ ਲਿਆ ਗਿਆ ਹੈ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਕਾਂਗਰਸ ਦੀ ਇੱਕ ਮਹਿਲਾ ਪੰਚ ਅਤੇ ਉਸਦੇ ਪਤੀ ਦੀ ਤੇਜ਼ ਵਗਦੀ ਨਦੀ ਵਿੱਚ ਵਹਿਣ ਕਾਰਨ ਹੋਈ ਮੌਤ ਤੋਂ ਬਾਅਦ ਉਹ ਇਨ੍ਹਾਂ 5 ਨਦੀਆਂ ’ਤੇ ਪੁਲ ਬਣਾਉਣ ਲਈ ਨਾਬਾਰਡ ਤੋਂ ਫੰਡ ਲਿਆਏ ਸਨ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਇਨ੍ਹਾਂ ਪੁਲਾਂ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਅਗਲੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲ ਸਟਾਫ਼ ਅਤੇ ਰੋਟਰੀ ਕਲੱਬ ਮੈਂਬਰਾਂ ਨਾਲ ਮਿਲ ਕੇ ਨਵੇਂ ਬੂਟੇ ਵੀ ਲਗਾਏ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਸ਼ੱਜਨ ਸਿੰਘ ਸਰਪੰਚ, ਵਿਜੇ ਭਗਤ ਪ੍ਰਿੰਸੀਪਲ, ਪ੍ਰਧਾਨ ਰੈਟੋਰੀਅਨ ਰਵਜੀਤ ਸਿੰਘ, ਸਕੱਤਰ ਦਿਲਪ੍ਰੀਤ ਸਿੰਘ, ਹਰਜੀਤ ਸਿੰਘ, ਰੈਟੋਰੀਅਨ ਵੀ.ਪੀ ਕਾਲਟਾ ਜ਼ਿਲ੍ਹਾ ਗਵਰਨਰ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION