36.7 C
Delhi
Sunday, April 28, 2024
spot_img
spot_img

ਸਾਂਸਦ ਮੈਂਬਰ ਮਨੀਸ਼ ਤਿਵਾੜੀ ਫੈਕਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਖਿਲਾਫ ਧਰਨੇ ਵਿੱਚ ਸ਼ਾਮਲ ਹੋਏ

ਯੈੱਸ ਪੰਜਾਬ
ਗੜ੍ਹਸ਼ੰਕਰ, 15 ਅਕਤੂਬਰ, 2022 –
ਪਿੰਡ ਮਹਿੰਦਵਾਣੀ ਗੁੱਜਰਾਂ ਨੇੜੇ ਕਾਸਮੈਟਿਕ ਅਤੇ ਰਿਫਾਇਨਰੀ ਫੈਕਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਇਲਾਕਾ ਨਿਵਾਸੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਸ਼ਾਮਲ ਹੋਏ।

ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਕੇਂਦਰੀ ਵਾਤਾਵਰਨ ਮੰਤਰੀ ਭੁਪਿੰਦਰ ਯਾਦਵ ਅਤੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਭਗਵੰਤ ਮਾਨ ਤੇ ਜੈ ਰਾਮ ਠਾਕੁਰ ਨੂੰ ਪੱਤਰ ਲਿਖੇ ਹਨ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਕਤ ਫੈਕਟਰੀ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਗੋਂਦਪੁਰ ਜੈ ਚੰਦ ਦੀ ਹੱਦ ਦੇ ਨੇੜੇ ਸਥਿਤ ਹੈ।

ਜਿਸ ਵਲੋਂ ਕਿਸਾਨਾਂ ਤੋਂ ਵੱਡੀ ਮਾਤਰਾ ਵਿੱਚ ਪਰਾਲੀ ਖਰੀਦੀ ਜਾਂਦੀ ਹੈ ਅਤੇ ਉਸਨੂੰ ਵੱਡੀ ਮਾਤਰਾ ਵਿੱਚ ਸਾੜ ਦਿੱਤਾ ਜਾਂਦਾ ਹੈ। ਇਸ ਤੋਂ ਨਿਕਲਣ ਵਾਲੀ ਸੁਆਹ ਲੋਕਾਂ ਦੇ ਘਰਾਂ ਦੀਆਂ ਛੱਤਾਂ ‘ਤੇ ਜਮ੍ਹਾ ਹੋ ਜਾਂਦੀ ਹੈ। ਜਦਕਿ ਗੰਦਾ ਪਾਣੀ ਸੜਕਾਂ ‘ਤੇ ਵਹਿੰਦਾ ਹੈ। ਜਿਸ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਪਸ਼ੂਆਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ।

ਪ੍ਰਦੂਸ਼ਣ ਕਾਰਨ ਪਿੰਡ ਮਹਿੰਦਵਾਣੀ ਅਤੇ ਆਸ-ਪਾਸ ਦੇ ਲੋਕਾਂ ਨੂੰ ਸਾਹ ਲੈਣ, ਵਿੱਚ ਦਿੱਕਤ, ਚਮੜੀ ਦੇ ਰੋਗ, ਅੱਖਾਂ ਵਿੱਚ ਜਲਨ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਆਪ ਜੀ ਨੂੰ ਬੇਨਤੀ ਹੈ ਕਿ ਫੈਕਟਰੀ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਖਿਲਾਫ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਸੰਜੀਵ ਕੁਮਾਰ, ਪੰਕਜ ਕਿਰਪਾਲ, ਰਮਨਦੀਪ ਸਿੰਘ, ਹਰਮੇਸ਼ ਲਾਲ ਸਰਪੰਚ, ਅਸ਼ੋਕ ਸ਼ਰਮਾ, ਕਮਲ ਕਟਾਰੀਆ ਆਦਿ ਹਾਜ਼ਰ ਸਨ |

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION