23.1 C
Delhi
Wednesday, April 24, 2024
spot_img
spot_img

Nankana Sahib ਦੀ ਪਵਿੱਤਰਤਾ ਅਤੇ ਮਰਿਆਦਾ ਬਰਕਰਾਰ ਰੱਖਣ ਲਈ ਵੱਡੀ ਗਿਣਤੀ ਚ ਸਿੱਖਾਂ ,ਬੀਬੀਆਂ ਅਤੇ ਬੱਚਿਆਂ ਨੇ ਕੁਰਬਾਨੀਆਂ ਦਿੱਤੀਆਂ: Giani Harpreet Singh

ਯੈੱਸ ਪੰਜਾਬ
ਲੁਧਿਆਣਾ, ਮਾਰਚ 14, 2021 (ਰਾਜਕੁਮਾਰ ਸ਼ਰਮਾ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100ਵੀਂ ਸ਼ਤਾਬਦੀ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਨਤਮਸਤਕ ਹੁੰਦਿਆਂ ਹੋਇਆਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਵੱਡੀ ਗਿਣਤੀ ਚ ਸਿੱਖਾਂ ,ਬੀਬੀਆਂ ਅਤੇ ਬੱਚਿਆਂ ਨੇ ਕੁਰਬਾਨੀਆਂ ਦਿੱਤੀਆਂ।

ਅੱਜ ਉਨ੍ਹਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੀ ਯਾਦ ਨੂੰ ਹਮੇਸ਼ਾ ਬਰਕਰਾਰ ਰੱਖਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੇ ਵਿਦਵਾਨਾਂ ਦੇ ਜਥੇ ਨੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਜਾਣਾ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਰਾਤੋਂ ਰਾਤ ਸਮੁੱਚੇ ਜਥੇ ਦੇ ਵੀਜ਼ੇ ਰੱਦ ਕਰਕੇ ਨਿੰਦਣਯੋਗ ਅਤੇ ਸ਼ਰ੍ਹੇਆਮ ਧੱਕੇਸ਼ਾਹੀ ਵਾਲੀ ਕਾਰਵਾਈ ਕੀਤੀ ਹੈ।

ਇਸ ਨਾਲ ਸਿੱਖ ਪੰਥ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਇਸ ਗੱਲ ਲਈ ਸ਼ਲਾਘਾ ਕੀਤੀ ਕਿ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਪੀਲ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ ਅਤੇ ਵੱਖ ਵੱਖ ਗੁਰਦੁਆਰਾ ਸਹਿਬਾਨ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਸਬੰਧ ਚ ਗੁਰਮਤਿ ਸਮਾਗਮਾਂ ਦਾ ਆਯੋਜਨ ਕਰਵਾ ਕੇ ਸੰਗਤਾਂ ਨੂੰ ਇਸ ਇਤਿਹਾਸਕ ਸ਼ਤਾਬਦੀ ਤੋਂ ਜਾਣੂ ਕਰਵਾਉਣ ਦਾ ਉਪਰਾਲਾ ਕੀਤਾ ਹੈ।

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖਾਂ ਅਤੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ ।ਉਨ੍ਹਾਂ ਕਿਹਾ ਕਿ ਸਿੱਖਾਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਦਰਸ਼ਨਾਂ ਲਈ ਜਾਣ ਨਹੀਂ ਦਿੱਤਾ ਗਿਆ।

ਉਨ੍ਹਾਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ। ਕਿਸਾਨ ਵਿਰੋਧੀ ਬਿਲਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਵਿਖੇ ਮੋਰਚਾ ਲਗਾਈ ਬੈਠੇ ਹਨ। ਹੁਣ ਸਰਕਾਰ ਜਬਰੀ ਕਿਸਾਨਾਂ ਤੇ ਥੋਪਣਾ ਚਾਹੁੰਦੀ ਹੈ ਜੋ ਕਿ ਸਮੁੱਚੀ ਕਿਸਾਨੀ ਲਈ ਘਾਤਕ ਸਾਬਤ ਹੋ ਸਕਦੇ ਹਨ। ਜਦ ਕਿ ਸਰਕਾਰ ਕਾਨੂੰਨ ਵਾਪਸ ਲੈਣ ਨੂੰ ਤਿਆਰ ਨਹੀਂ ਹੈ।

ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਿਰੋਪਾਓ ਤੇ ਦੁਸ਼ਾਲਾ ਭੇਟ ਕਰਕੇ ਸਨਮਾਨਤ ਕੀਤਾ। ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਭਾਈ ਸੁਰਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਲੋਪੋਕੇ ਅਤੇ ਭਾਈ ਜਬਰਤੋਡ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਨਿਹਾਲ ਕੀਤਾ।

ਇਸ ਮੌਕੇ ਤੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਅਮਰਜੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ ਵਿੰਕਲ, ਕੰਵਲਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਸਤਨਾਮ ਸਿੰਘ,ਜਗਜੀਤ ਸਿੰਘ, ਇਸ਼ਪ੍ਰੀਤ ਸਿੰਘ , ਨੂਰਜੋਤ ਸਿੰਘ ਮੱਕੜ, ਹਰਜੋਤ ਸਿੰਘ ਹੈਰੀ, ਰਜਿੰਦਰਪਾਲ ਸਿੰਘ ਟਿੰਕੂ, ਜਤਿੰਦਰ ਸਿੰਘ ਰੋਬਿਨ ਅਤੇ ਅਰਵਿੰਦਰ ਸਿੰਘ ਧੰਜਲ ਆਦਿ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ। ਫੋਟੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਤ ਕਰਦੇ ਹੋਏ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION