35.1 C
Delhi
Tuesday, May 7, 2024
spot_img
spot_img

ਫਰੀਦਕੋਟ ਜ਼ਿਲ੍ਹੇ ‘ਚ 11 ਫਰਵਰੀ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ

National Lok Adalat in Faridkot on February 11, 2023: District & Sessions Judge Ramesh Kumari

ਯੈੱਸ ਪੰਜਾਬ

ਫਰੀਦਕੋਟ 7 ਫਰਵਰੀ () ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 11 ਫਰਵਰੀ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ।

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ‘ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ,ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲਈ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮਿਤੀ 11-02-2023 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ।  

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION