35.6 C
Delhi
Wednesday, April 24, 2024
spot_img
spot_img

ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ: ਲੌਂਗੋਵਾਲ

ਅੰਮ੍ਰਿਤਸਰ, 3 ਜਨਵਰੀ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੇ ਵਿਰੁੱਧ ਹੈ।

ਸੰਗਤਾਂ ਗੁਰੂ ਸਾਹਿਬ ਦੇ ਸਤਿਕਾਰ ਅਤੇ ਲੰਗਰ ਦੀ ਮਹਾਨਤਾ ਦੇ ਮੱਦੇਨਜ਼ਰ ਰਸਦਾਂ ਭੇਟਾ ਕਰਦੀਆਂ ਹਨ। ਲੰਗਰਾਂ ਵਿਚ ਸੇਵਾ ਕਰਨਾ ਸਿੱਖ ਰਵਾਇਤ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਰਸਦਾਂ ਲਿਜਾਣ ਤੋਂ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਆਖਿਆ ਕਿ ਚੈਕਿੰਗ ਅਤੇ ਸਕੈਨਿੰਗ ਦੇ ਬਹਾਨੇ ਨਾਲ ਅਜਿਹਾ ਕਰਨਾ ਤਰਕਸੰਗਤ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੰਗਰ ਦੀ ਰਵਾਇਤ ਕਾਇਮ ਕੀਤੀ ਸੀ ਅਤੇ ਗੁਰੂ ਸਾਹਿਬ ਦੇ ਹੀ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਸੇਵਾਵਾਂ ਤੋਂ ਰੋਕਣਾ ਗੁਰੂ ਸਾਹਿਬ ਦੇ ਸਿਧਾਂਤ ਦੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸ਼ਰਧਾ ਨੂੰ ਠੇਸ ਨਹੀਂ ਪਹੁੰਚਾਈ ਜਾਣੀ ਚਾਹੀਦੀ। ਇਹ ਮਾਮਲਾ ਸੰਗਤਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ, ਜਿਸ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਇਸ ਵੱਲ ਉਚੇਚਾ ਧਿਆਨ ਦੇਣ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੈਰ ਸਿੱਖਾਂ ’ਤੇ ਲਗਾਈ ਪਾਬੰਦੀ ਨੂੰ ਵੀ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਵਿਰੁੱਧ ਦੱਸਿਆ। ਉਨ੍ਹਾਂ ਆਖਿਆ ਕਿ ਗੁਰਮਤਿ ਦਾ ਫਸਲਫਾ ਸਰਬਸਾਂਝੀਵਾਲਤਾ ਵਾਲਾ ਹੈ।

ਹਰ ਧਰਮ ਦੇ ਲੋਕ ਗੁਰੂ ਘਰ ਨਤਮਸਤਕ ਹੋ ਸਕਦੇ ਹਨ। ਕਿਸੇ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਤੋਂ ਰੋਕਣਾ ਠੀਕ ਨਹੀਂ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਬੋਰਡ ਨੂੰ ਇਸ ਫੈਸਲੇ ਨੂੰ ਮੁੜ ਵਿਚਾਰਨਾ ਚਾਹੀਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION