35.6 C
Delhi
Sunday, May 5, 2024
spot_img
spot_img

‘ਅਪਰੇਸ਼ਨ ਅੰਮ੍ਰਿਤਪਾਲ ਸਿੰਘ’ – ਫ਼ਾਜ਼ਿਲਕਾ ਵਿੱਚ ਧਾਰਾ 144 ਲਾਗੂ, DC ਡਾ. ਸੇਨੂੰ ਦੁੱਗਲ ਵੱਲੋਂ ਅਮਨ ਕਾਨੂੰਨ ਬਣਾਈ ਰੱਖਣ ਦੀ ਅਪੀਲ

ਯੈੱਸ ਪੰਜਾਬ

ਫਾਜਿ਼ਲਕਾ, 18 ਮਾਰਚ, 2023
ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ਼੍ਹੇ ਵਿਚ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ ਹੈ ਅਤੇ ਪਹਿਲਾਂ ਤੋਂ ਜਾਰੀ ਇਹ ਹੁਕਮ ਜਿ਼ਲ੍ਹੇ ਦੀ ਹਦੂਦ ਅੰਦਰ 31 ਮਾਰਚ 2023 ਤੱਕ ਲਾਗੂ ਹੈ। ਜਿਸਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਪ੍ਰਕਾਰ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਅਮਨ ਕਾਨੂੰਨ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਕੋਸਿ਼ਸ ਕੀਤੀ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਸ਼ੋਸਲ ਮੀਡੀਆ ਤੇ ਕੋਈ ਅਫਵਾਹ ਫੈਲਾਈ ਜਾਂ ਕੋਈ ਗਲਤ ਸੂਚਨਾ ਫੈਲਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION