31.1 C
Delhi
Saturday, April 20, 2024
spot_img
spot_img

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਮਿੰਦਰ ਕੌਰ ਬਰਾੜ ਨੇ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

Parminder Kaur Brar assumes charge as President of Nagar Council Longowal in presence of Aman Arora

ਯੈੱਸ ਪੰਜਾਬ
ਲੌਂਗੋਵਾਲ, 5 ਫਰਵਰੀ, 2023 (ਦਲਜੀਤ ਕੌਰ)
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਬਣੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੌਂਸਲ ਦੇ ਦਾਇਰੇ ਅਧੀਨ ਬਹੁ ਪੱਖੀ ਵਿਕਾਸ ਕਾਰਜ ਕਰਵਾਉਣ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਦਿਲਾਂ ਉੱਪਰ ਰਾਜ ਕਰਨ ਲਈ ਲੌਂਗੋਵਾਲ ਵਿਖੇ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾਣ ਤਾਂ ਜੋ ਕੰਮ ਪੱਖੋਂ ਮਿਸਾਲ ਕਾਇਮ ਹੋ ਸਕੇ। ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ ਅਤੇ ਇਸੇ ਲੜੀ ਤਹਿਤ ਪਿਛਲੇ ਅੱਠ ਮਹੀਨਿਆਂ ਅੰਦਰ ਉਨ੍ਹਾਂ ਵੱਲੋਂ ਹਲਕਾ ਸੁਨਾਮ ਵਿਖੇ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਜੋਸ਼ੋ ਖਰੋਸ਼ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ 3.97 ਕਰੋੜ ਰੁਪਏ ਦੀ ਲਾਗਤ ਵਾਲੇ ਖੇਡ ਸਟੇਡੀਅਮ ਦੇ ਬਣਨ ਨਾਲ ਵੀ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲ ਲੌਂਗੋਵਾਲ ਲਈ 3.62 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਲੌਂਗੋਵਾਲ ਵਿਖੇ ਹੀ 1.31 ਕਰੋੜ ਨਾਲ ਬੱਸ ਸਟੈਂਡ ਬਣੇਗਾ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ਦਾ ਕਾਇਆਕਲਪ ਹੋਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ 31 ਮਾਰਚ ਤੱਕ ਚਾਲੂ ਹੋ ਜਾਵੇਗਾ।

ਇਸ ਮੌਕੇ ਕਾਰਜਸਾਧਕ ਅਫ਼ਸਰ ਅੰਮ੍ਰਿਤ ਲਾਲ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਸੁਸ਼ਮਾ ਰਾਣੀ, ਕੌਂਸਲਰ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਮੇਲਾ ਸਿੰਘ, ਬਲਵਿੰਦਰ ਸਿੰਘ ਸਰਪੰਚ, ਸੁਖਪਾਲ ਸਿੰਘ ਤੋਚੀ, ਸੁਖਪਾਲ ਸਿੰਘ ਬਾਜਵਾ, ਸ਼ੀਸ਼ਨ ਪਾਲ ਗਰਗ, ਹਰਦੀਪ ਸਿੰਘ ਸਿੱਪੀ, ਰਾਜ ਸਿੰਘ ਤੇਲੋ, ਭੀਮ ਦਾਸ, ਸੁਰਜੀਤ ਸਿੰਘ ਸੱਲ੍ਹਣ, ਰਾਮ ਚਰਨ ਦਾਸ, ਵਿੱਕੀ ਵਸ਼ਿਸ਼ਟ, ਰਾਜ ਸਿੰਘ ਰਾਜੂ, ਗੁਰਜੰਟ ਖਾਨ, ਕਰਮ ਸਿੰਘ ਬਰਾੜ, ਬਲਕਾਰ ਸਿੰਘ, ਬਲਵਿੰਦਰ ਕਾਮਰੇਡ, ਪ੍ਰੀਤਮ ਹੌਲਦਾਰ, ਕਮਲ ਬਰਾੜ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION