39 C
Delhi
Friday, April 26, 2024
spot_img
spot_img

Pathankot ਵਿਖੇ 10 ਅਪ੍ਰੈਲ ਨੂੰ ਲਗਾਈ ਜਾਵੇਗੀ National Lok Adalat: ਜ਼ਿਲ੍ਹਾ ਅਤੇ ਸੈਸ਼ਨ ਜੱਜ Kanwaljit Singh Bajwa

ਯੈੱਸ ਪੰਜਾਬ
ਪਠਾਨਕੋਟ, 26 ਫਰਵਰੀ, 2021 –
ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 10 ਅਪ੍ਰੈਲ 2021 ਨੂੰ ਦੇਸ ਭਰ ਵਿੱਚ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ 10 ਅਪ੍ਰੈਲ 2021 ਨੂੰ ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ. ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ ਕੀਤਾ।

ਜਿਲਾ ਅਤੇ ਸੈਸਨ ਜੱਜ ਵੱਲੋਂ ਦੱਸਿਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।

ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਵਿੱਚ ਕੇਸ ਲਗਾਉਣ ਦਾ ਤਰੀਕਾ ਇਹ ਹੈ ਕਿ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਤ/ਚਲਦਾ ਹੈ ਅਤੇ ਲੋਕ ਅਦਾਲਤ ਰਾਹੀ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ ।

ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਕੇਸ ਲਗਾਉਂਣ ਦਾ ਇਹ ਲਾਭ ਹੈ ਕਿ ਇਸ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ , ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ , ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ,ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ, ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION