22.1 C
Delhi
Wednesday, April 24, 2024
spot_img
spot_img

PAU ਦੇ ਵੀ.ਸੀ. ਨੇ ਚੇਅਰਮੈਨ Amardeep Cheema ਦਾ ਧੰਨਵਾਦ ਕੀਤਾ

ਯੈੱਸ ਪੰਜਾਬ
ਬਟਾਲਾ, 9 ਦਸੰਬਰ, 2020:
ਦੇਸ਼ ਭਰ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਦੇਸ਼ ਭਰ ਦੀਆਂ ਸਾਰੀਆਂ ਖੇਤੀਬਾੜੀ ਸੰਸਥਾਵਾਂ ਵਿਚੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੂਜੇ ਸਥਾਨ ’ਤੇ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਇਨ੍ਹਾਂ ਸ਼ਾਨਦਾਰ ਉਪਲੱਬਧੀ ਲਈ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਅਤੇ ਸਮੂਹ ਅਮਲੇ ਨੂੰ ਵਧਾਈ ਦਿੱਤੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਜਿਥੇ ਇਸ ਪ੍ਰਾਪਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਮੁੱਚੀ ਪੰਜਾਬ ਸਰਕਾਰ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਦਾ ਧੰਨਵਾਦ ਕੀਤਾ ਹੈ ਓਥੇ ਉਨ੍ਹਾਂ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਦਾ ਵੀ ਧੰਨਵਾਦ ਕੀਤਾ ਹੈ।

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੂੰ ਭੇਜੇ ਵਿਸ਼ੇਸ਼ ਧੰਨਵਾਦੀ ਪੱਤਰ ਵਿੱਚ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਸ. ਚੀਮਾ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਗਵਰਨਿੰਗ ਬੋਰਡ ਦੇ ਮੈਂਬਰ ਹੁੰਦਿਆਂ ਆਪਣੀਆਂ ਬੇਸ਼ਕੀਮਤੀ ਸਲਾਹਾਂ ਯੂਨੀਵਰਸਿਟੀ ਨੂੰ ਦਿੱਤੀਆਂ ਸਨ, ਜਿਸ ਲਈ ਉਹ ਵੀ ਇਸ ਪ੍ਰਾਪਤੀ ਵਿੱਚ ਹਿੱਸੇਦਾਰ ਹਨ। ਡਾ. ਢਿਲੋਂ ਨੇ ਕਿਹਾ ਕਿ ਉਹ ਭਵਿੱਖ ਵਿੱਚ ਉਨ੍ਹਾਂ ਕੋਲੋਂ ਸਹਿਯੋਗ ਦੀ ਮੰਗ ਕਰਦੇ ਰਹਿਣਗੇ।

ਓਧਰ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਇਸ ਉਪਲੱਬਧੀ ਲਈ ਸਮੂਹ ਪੰਜਾਬੀਆਂ ਅਤੇ ਯੂਨੀਵਰਸਿਟੀ ਦੇ ਖੋਜ਼ੀਆਂ ਨੂੰ ਵਧਾਈ ਦਿੱਤੀ ਹੈ। ਸ. ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉੱਪਜ ਪੱਖੋਂ ਦੇਸ਼ ਦਾ ਮੋਹਰੀ ਕਿਸਾਨ ਬਣਾਉਣ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਨੂੰ ਇਹ ਮਾਣ ਮਿਲਣਾ ਸਮੂਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION