34.1 C
Delhi
Friday, May 10, 2024
spot_img
spot_img

ਧਰਨਿਆਂ, ਮੁਜ਼ਾਹਰਿਆਂ ’ਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਸੰਬੰਧੀ ਕਮੇਟੀ ਦੀ ਰਿਪੋਰਟ ਪੀਰਮੁਹੰਮਦ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੀ

Peermohammad hands over report regarding Parkash of Guru Granth Sahib in dharnas, protests to Akal Takht Jathedar

ਯੈੱਸ ਪੰਜਾਬ
ਅਮ੍ਰਿੰਤਸਰ 12 ਮਾਰਚ, 2023:
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਵੱਲੋ ਤਿਆਰ ਕੀਤੀ ਰਿਪੋਰਟ ਅੱਜ 12 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸੋਪੀ ਦਿੱਤੀ । ਇਹ ਜਾਣਕਾਰੀ 16 ਮੈਬਰੀ ਸਬ ਕਮੇਟੀ ਦੇ ਕੋ-ਆਰਡੀਨੇਟਰ ਸ ਕਰਨੈਲ ਸਿੰਘ ਪੀਰਮੁਹੰਮਦ ਨੇ ਦਿੱਤੀ । ਉਹਨਾ ਕਿਹਾ ਕਿ ਬੀਤੀ 6 ਮਾਰਚ ਨੂੰ ਤਖਤ ਕੇਸਗੜ੍ਹ ਸਾਹਿਬ ਅਨੰਦਪੁਰ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਲ ਹੋਏ ਸਬ ਕਮੇਟੀ ਵਿਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਜਥੇਦਾਰ ਸਾਹਿਬ ਨੂੰ ਸੋਪਣ ਲਈ ਉਹਨਾਂ ਦੀ ਜਿੰਮੇਵਾਰੀ ਲਗਾਈ ਗਈ ਸੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਇਹ ਰਿਪੋਰਟ ਮਿਲਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ ਕਰਨ ਤੋ ਬਾਅਦ ਧਰਨਿਆਂ-ਮੁਜਾਹਰਿਆਂ, ਕਬਜਿਆਂ ਵਾਲੇ ਵਿਵਾਦਗ੍ਰਸਤ ਸਥਾਨਾਂ ਅਤੇ ਨਿੱਜੀ ਹਿਤਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਹੀ ਕੋਈ ਆਦੇਸ਼ ਜਾਰੀ ਕਰਨਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION