31.7 C
Delhi
Saturday, April 20, 2024
spot_img
spot_img

PM Modi ਨਾਲ ਹੋਈ ਬੈਠਕ ’ਚ Sukhdev Singh Dhindsa ਨੇ ਕਿਸਾਨੀ ਮਸਲਿਆਂ ਦੇ ਹੱਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ

ਯੈੱਸ ਪੰਜਾਬ
ਚੰਡੀਗੜ੍ਹ, 8 ਅਪ੍ਰੈਲ, 2021 –
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਦੀਆਂ ਤਿਆਰੀਆਂ ਲਈ ਭਾਰਤ ਸਰਕਾਰ ਵੱਲੋਂ ਗਠਿਤ ਉੱਚ ਪੱਧਰੀ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਬੋਲਦੇ ਹੋਏ ਸ: ਢੀਂਡਸਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਭਾਰਤ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਮਸਲਿਆਂ ਦਾ ਹੱਲ ਕਰਨ, ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਦੀ ਮੰਗ ਕੀਤੀ।

ਉਨ੍ਹਾ ਨੇ ਪ੍ਰਧਾਨ ਮੰਤਰੀ ਨੂੰ ਜੋ਼ਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਗੁਰੂ ਸਾਹਿਬ ਦੇ 400 ਸਾਲਾ ਇਤਿਹਾਸਕ ਜਨਮ ਦਿਹਾੜੇ `ਤੇ ਦੇਸ਼ ਦੇ ਕਿਸਾਨਾਂ ਦੇ ਮਸਲੇ ਹੱਲ ਕਰਕੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਇਸ ਪਵਿਤਰ ਦਿਹਾੜੇ `ਤੇ ਰਿਹਾਅ ਕਰ ਦੇਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਵੱਲੋਂ ਦਿੱਤੇ ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਦੇ ਦਿੱਤੇ ਗਏ ਸੁਨੇਹੇ ਨੂੰ ਅਮਲੀ ਰੂਪ ਦਿੱਤਾ ਜਾ ਸਕੇ।

ਸ: ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਯਾਦ ਕਰਵਾਇਆ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਇਸ ਪਵਿਤਰ ਦਿਹਾੜੇ `ਤੇ ਪੂਰਾ ਕਰਨ ਦਾ ਇਹ ਢੁੱਕਵਾਂ ਸਮਾਂ ਹੈ।

ਸ: ਢੀਂਡਸਾ ਨੇ ਪ੍ਰਧਾਨ ਮੰਤਰੀ ਅੱਗੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਹੱਦਾਂ `ਤੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਫੌਰੀ ਮੰਨਣ ਦੀ ਮੰਗ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION