44 C
Delhi
Sunday, May 19, 2024
spot_img
spot_img

ਪੀ.ਐਮ. ਮੋਦੀ ਦੀ ਸੁਰੱਖ਼ਿਆ ਵਿੱਚ ਅਣਗਹਿਲੀ ਦਾ ਮਾਮਲਾ: ਕਿਹੜੇ 9 ਅਧਿਕਾਰੀਆਂ ’ਤੇ ਕਾਰਵਾਈ ਦੀ ਹੈ ਤਿਆਰੀ?

PM Modi’s security breach in Punjab: Punjab to act against 9 officers, send ATR

ਯੈੱਸ ਪੰਜਾਬ
ਚੰਡੀਗੜ੍ਹ, 14 ਮਾਰਚ, 2023:
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 05 ਜਨਵਰੀ 20222 ਦੀ ਪੰਜਾਬ ਫ਼ੇਰੀ ਦੌਰਾਨ ਉਨ੍ਹਾਂ ਦੀ ਸੁਰੱਖ਼ਿਆ ਵਿੱਚ ਹੋਈ ਅਣਗਹਿਲੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ 9 ਸੇਵਾਮੁਕਤ ਅਤੇ ਸੇਵਾ ਨਿਭਾਅ ਰਹੇ ਉੱਚ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੇ ਰੌਂਅ ਵਿੱਚ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਹਫ਼ਤੇ ਰਾਜ ਸਰਕਾਰ ਨੂੰ ਇਕ ਪੱਤਰ ਲਿਖ਼ ਕੇ ਇਸ ਮਾਮਲੇ ਵਿੱਚ ਹੁਣ ਤਕ ਕੀਤੀ ਕਾਰਵਾਈ ਦੀ ‘ਐਕਸ਼ਨ ਟੇਕਨ ਰਿਪੋਰਟ’ ਮੰਗੀ ਸੀ।

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ ਅਨੁਸਾਰ ਰਾਜ ਸਰਕਾਰ ਵੱਲੋਂ 9 ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤੇ ਜਾਣ ਦੀ ਤਿਆਰੀ ਹੈ ਅਤੇ ਇਸ ਸੰਬੰਧੀ ਫ਼ਾਈਲ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਵਿਚਾਰ ਅਧੀਨ ਹੈ ਜਿਸ ’ਤੇ ਉਨ੍ਹਾਂ ਵੱਲੋਂ ਸਹੀ ਪਾਏ ਜਾਣ ਉਪਰੰਤ ਕਾਰਵਾਈ ਕਰਕੇ ਹੀ ‘ਐਕਸ਼ਨ ਟੇਕਨ ਰਿਪੋਰਟ’ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ।

ਯਾਦ ਰਹੇ ਕਿ ਇਸ ਮਾਮਲੇ ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਕੇਂਦਰ ਸਰਕਾਰ ਵਿਚਾਲੇ ਤਕਰਾਰ ਹੋਈ ਸੀ ਕਿਉਂਕਿ ਸ: ਚੰਨੀ ਨੇ ਪ੍ਰਧਾਨ ਮੰਤਰੀ ਵੱਲੋਂ ਬਠਿੰਡਾ ਹਵਾਈ ਅੱਡੇ ’ਤੇ ਦਿੱਤੇ ਉਸ ਬਿਆਨ ਦੀ ਨੁਕਤਾਚੀਨੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦਿੱਲੀ ਨੂੰ ਵਾਪਸੀ ਸਮੇਂ ਇਕ ਅਧਿਕਾਰੀ ਨੂੰ ਕਿਹਾ ਸੀ ਕਿ ਉਹ ਆਪਣੇ ਸੀ.ਐਮ. ਨੂੰ ਕਹਿ ਦੇਣ ਕਿ ਉਹ ਜ਼ਿੰਦਾ ਵਾਪਸ ਬਚ ਕੇ ਜਾ ਰਹੇ ਹਨ। ਵਰਨਣਯੋਗ ਹੈ ਕਿ ਬਠਿੰਡਾ ਤੋਂ ਫ਼ਿਰੋਜ਼ਪੁਰ ਵਿਖ਼ੇ ਪਾਰਟੀ ਦੀ ਇੱਕ ਰੈਲੀ ਨੂੰ ਸੰਬੋਧਨ ਕਰਨ ਜਾ ਰਹੇ ਸ੍ਰੀ ਮੋਦੀ ਦੇ ਕਾਫ਼ਲੇ ਨੂੰ ਰਾਹ ਵਿੱਚ ਇਕ ਸੜਕੀ ਪੁੱਲ ’ਤੇ 20 ਮਿੰਟ ਰੁੱਕਣਾ ਪਿਆ ਸੀ ਕਿਉਂਕਿ ਉਸਤੋਂ ਥੋੜ੍ਹੀ ਹੀ ਦੂਰ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਸੀ।

ਇਸ ਮਾਮਲੇ ਦੇ ਸੁਪਰੀਮ ਕੋਰਟ ਵਿੱਚ ਪਹੁੰਚਣ ’ਤੇ ਸੁਪਰੀਮ ਕੋਰਟ ਨੇ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਸ੍ਰੀਮਤੀ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇਕ 5 ਮੈਂਬਰੀ ਜਾਂਚ ਕਮੇਟੀ ਨੂੰ ਜਾਂਚ ਦਾ ਕੰਮ ਸੌਂਪਿਆ ਸੀ ਜਿਨ੍ਹਾਂ ਨੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਸਨ।

ਹਾਲਾਂਕਿ ਖ਼ਬਰਾਂ ਹਨ ਕਿ ਜਸਟਿਸ ਇੰਦੂ ਮਲਹੋਤਰਾ ਵੱਲੋਂ ਅਗਸਤ 2022 ਵਿੱਚ ਇਹ ਰਿਪੋਰਟ ਸੁਪਰੀਮ ਕੋਰਟ ਅੱਗੇ ਪੇਸ਼ ਕਰ ਦਿੱਤੀ ਗਈ ਸੀ ਜਿਹੜੀ ਸਤੰਬਰ, 2022 ਵਿੱਚ ਰਾਜ ਸਰਕਾਰ ਨੂੰ ਕਾਰਵਾਈ ਲਈ ਭੇਜੀ ਗਈ ਸੀ ਪਰ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ ਨੇ ਇਕ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਰਿਪੋਰਟ 3-4 ਮਹੀਨੇ ਪਹਿਲਾਂ ਹੀ ਮਿਲੀ ਹੈ ਅਤੇ ਉਸ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਜਿਨ੍ਹਾਂ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ਕੀਤੇ ਜਾਣ ਦੀਆਂ ਖ਼ਬਰਾਂ ਹਨ ਉਨ੍ਹਾਂ ਵਿੱਚ ਸਾਬਕਾ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ, ਆਈ.ਏ.ਐਸ., ਸਾਬਕਾ ਡੀ.ਜੀ.ਪੀ.ਸ੍ਰੀ ਸਿਧਾਰਧ ਚੱਟੋਪਾਧਿਆਏ, ਏ.ਡੀ.ਜੀ.ਪੀ. ਸ੍ਰੀ ਨਾਗੇਸ਼ਵਰ ਰਾਉ, ਏ.ਡੀ.ਜੀ.ਪੀ.ਸ੍ਰੀ ਨਰੇਸ਼ ਅਰੋੜਾ, ਸ੍ਰੀ ਰਾਕੇਸ਼ ਅੱਗਰਵਾਲ ਆਈ.ਜੀ., ਸ: ਇੰਦਰਬੀਰ ਸਿੰਘ ਆਈ.ਜੀ., ਸ: ਸੁਰਜੀਤ ਸਿੰਘ ਸੇਵਾਮੁਕਤ ਡੀ.ਆਈ.ਜੀ., ਤਤਕਾਲੀ ਐੱਸ.ਐੱਸ.ਪੀ. ਸ: ਹਰਮਨਦੀਪ ਸਿੰਘ ਹੰਸ, ਐੱਸ.ਐੱਸ.ਪੀ. ਸ:ਚਰਨਜੀਤ ਸਿੰਘ ਸ਼ਾਮਲ ਹਨ।

ਮੁੱਖ ਸਕੱਤਰ ਸ੍ਰੀ ਜੰਜੂਆ ਅਨੁਸਾਰ ਚਾਰਜਸ਼ੀਟ ਕੀਤੇ ਜਾਣ ਵਾਲੇ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ਦੇ ਤੌਰ ’ਤੇ ਜਿੱਥੇ ਸੇਵਾਮੁਕਤ ਅਧਿਕਾਰੀਆਂ ਦੀ ਪੈਨਸ਼ਨ ਘਟਾਈ ਜਾ ਸਕਦੀ ਹੈ, ਇਸੇ ਤਰ੍ਹਾਂ ਸੇਵਾ ਕਰ ਰਹੇ ਅਧਿਕਾਰੀਆਂ ਦੇ ਅਹੁਦੇ ਘਟਾਏ ਜਾ ਸਕਦੇ ਹਨ, ਉਨ੍ਹਾਂ ਦੇ ‘ਇਨਕਰੀਮੈਂਟ’ ਰੋਕੇ ਜਾ ਸਕਦੇ ਹਨ।

ਮੁੱਖ ਸਕੱਤਰ ਨੇ ਦੱਸਿਆ ਕਿ ਇਕ ਦੋ ਦਿਨਾਂ ਦੇ ਅੰਦਰ ਹੀ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਸੰਬੰਧਤ ਅਧਿਕਾਰੀਆਂ ’ਤੇ ਕਾਰਵਾਈ ਕਰਨ ਉਪਰੰਤ ਅੰਤਰਿਮ ‘ਐਕਸ਼ਨ ਟੇਕਨ ਰਿਪੋਰਟ’ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION