45.1 C
Delhi
Sunday, May 26, 2024
spot_img
spot_img
spot_img

Punjab ਵਿੱਚ ਔਰਤਾਂ ਨੂੰ Govt Buses ਵਿੱਚ 1 ਅਪ੍ਰੈਲ ਤੋਂ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ, Cabinet ਨੇ ਲਾਈ ਮੋਹਰ

ਯੈੱਸ ਪੰਜਾਬ
ਚੰਡੀਗੜ੍ਹ, 31 ਮਾਰਚ, 2021:
ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ।

ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।

ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।

ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ।

ਅੱਗੇ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।

ਸਕੀਮ ਨਾਲ ਨਾ ਸਿਰਫ ਰੋਜ਼ਾਨਾ ਦੀ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਕੁੜੀਆਂ ਦੀ ਸਕੂਲ ਛੱਡਣ ਦੀ ਅਨੁਪਾਤ ਨੂੰ ਘਟਾਉਣ ਲਈ ਮੱਦਦ ਮਿਲੇਗੀ ਸਗੋਂ ਕੰਮਕਾਜੀ ਔਰਤਾਂ ਨੂੰ ਵੀ ਸਹੂਲਤ ਮਿਲੇਗੀ ਜੋ ਰੋਜ਼ਾਨਾ ਆਪਣੇ ਕੰਮ ‘ਤੇ ਜਾਣ ਲਈ ਕਾਫੀ ਦੂਰੀ ਦਾ ਸਫਰ ਕਰਦੀਆਂ ਹਨ।

ਇਹ ਸਹੂਲਤ ਕਿਸੇ ਵੀ ਆਰਥਿਕ ਗਤੀਵਿਧੀ ਵਿੱਚ ਸ਼ਾਮਲ ਹੋਣ ਜਾ ਰਹੀ ਔਰਤ ਨੂੰ ਸੁਰੱਖਿਅਤ, ਸਸਤਾ ਤੇ ਭਰੋਸੇਮੰਦ ਸਫਰ ਯਕੀਨੀ ਬਣਾਏਗੀ। ਇਹ ਸਕੀਮ ਜਿੱਥੇ ਔਰਤਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਰਕਾਰੀ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਉਤਸ਼ਾਹਤ ਕਰੇਗੀ ਉਥੇ ਸੜਕ ਉਤੇ ਚੱਲਣ ਵਾਲੇ ਨਿੱਜੀ ਵਾਹਨਾਂ ਦੀ ਗਿਣਤੀ ਵਿੱਚ ਸੁਭਾਵਕ ਤੌਰ ਉਤੇ ਕਮੀ ਆਵੇਗੀ ਜਿਸ ਨਾਲ ਪ੍ਰਦੂਸ਼ਣ, ਹਾਦਸਿਆਂ ਤੇ ਵਾਹਨਾਂ ਦੀ ਭੀੜ ਵਿੱਚ ਕਮੀ ਆਵੇਗੀ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION