31.1 C
Delhi
Wednesday, May 8, 2024
spot_img
spot_img

ਅਸ਼ਵਨੀ ਸ਼ਰਮਾ ਨੇ ਦਿੱਲੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਹਾਲਾਤਾਂ ਬਾਰੇ ਦਿੱਤੀ ਜਾਣਕਾਰੀ

Punjab BJP Chief Ashwani Sharma briefs JP Nadda about Punjab situation

ਯੈੱਸ ਪੰਜਾਬ
ਚੰਡੀਗੜ੍ਹ: 26 ਮਈ, 2023:
ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਅਸ਼ਵਨੀ ਸ਼ਰਮਾ ਨੇ ਕੌਮੀ ਪ੍ਰਧਾਨ ਨੱਡਾ ਨਾਲ ਜਿਥੇ ਸੰਗਠਨਾਤਮਕ ਚਰਚਾ ਕੀਤੀ, ਉਥੇ ਨਾਲ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੌਜੂਦਾ ਰਾਜਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਨੱਡਾ ਜੀ ਨਾਲ ਮੁਲਾਕਾਤ ਦੌਰਾਨ ਨੱਡਾ ਜੀ ਨੇ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ਬਾਰੇ ਹਦਾਇਤਾਂ ਦਿੱਤੀਆਂ ਹਨ। ਭਾਜਪਾ ਵੱਲੋਂ ਚੋਣਾਂ ਲਈ ਜਥੇਬੰਦਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਰਕਰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਤਲ, ਗੁੰਡਾਗਰਦੀ, ਗੋਲੀ ਕਾਂਡ, ਲੁੱਟ-ਖੋਹ ਅਤੇ ਡਕੈਤੀ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ। ਖਾਲਿਸਤਾਨੀ ਅਨਸਰਾਂ ਨੇ ਵੀ ਪੈਰ ਪਸਾਰ ਲਏ ਹਨ।

ਪੰਜਾਬ ਦੀ ਮੌਜੂਦਾ ਸਰਕਾਰ ਸੂਬੇ ਨੂੰ ਫਿਰ ਤੋਂ ਅੱਤਵਾਦ ਦੇ ਕਾਲੇ ਦੌਰ ਵੱਲ ਧੱਕ ਰਹੀ ਹੈ। ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਵਿੱਚ ਦਹਿਸ਼ਤ ਅਤੇ ਔਰ ਅਰਾਜਕਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਆਪ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਆਪ ਸਰਕਾਰ ਵਲੋਂ ਚੁਣਾਵੀ ਵਾਅਦਿਆਂ ‘ਚ ਜਨਤਾ ਨੂੰ 24 ਘੰਟੇ ਨਿਰਵਿਘਨ ਬਿਜਲੀ, ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ, ਪ੍ਰਤੀ ਔਰਤ 1000 ਰੁਪਏ, ਨੌਜਵਾਨਾਂ ਨੂੰ ਨੌਕਰੀਆਂ, ਕਿਸਨਾਂ ਨਾਲ ਝੂਠੇ ਵਾਦੇ ਆਦਿ ਵਰਗੀਆਂ ਦਿੱਤੀਆਂ ਗਾਰੰਟੀਆਂ ਖੋਖਲੀਆਂ ਸਾਬਿਤ ਹੋਈਆਂ ਹਨ।

ਅੱਜ ਵੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਭਗਵੰਤ ਮਾਨ ਸਰਕਾਰ ਖਿਲਾਫ ਆਵਾਜ਼ ਚੁੱਕਣ ਵਾਲੇ ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੈ ਕਿ ਅਪਰਾਧੀਆਂ ਨੂੰ ਸਰਕਾਰ ਜਾਂ ਪੁਲਿਸ ਦਾ ਕੋਈ ਡਰ ਨਹੀਂ ਹੈ। ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਗਰੰਟੀ ਨੂੰ ਪੂਰਾ ਕਰਵਾਉਣ ਲਈ ਸਰਕਾਰੀ ਅਤੇ ਗੈਰ ਸਰਕਾਰੀ ਸੰਗਠਨ ਧਰਨੇ ਪ੍ਰਦਰਸ਼ਨ ਕਰ ਰਹੇ ਹਨI ਇਨਾਂ ਬੁਰਾ ਹਾਲ ਤਾਂ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਨਹੀਂ ਸੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੋਕ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਬਦਲ ਵਜੋਂ ਦੇਖ ਰਹੇ ਹਨ। ਆਉਣ ਵਾਲੀਆਂ ਮਿਉਂਸਪਲ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿੱਚ ਜਨ-ਸਮਰਥਨ ਨਾਲ ਇੱਕੋ-ਇੱਕ ਪਾਰਟੀ ਬਣ ਕੇ ਉਭਰੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇ.ਪੀ. ਨੱਡਾ ਨੇ ਉਹਨਾਂ ਦੀ ਗੱਲ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਥੇਬੰਦਕ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION