31.1 C
Delhi
Saturday, April 20, 2024
spot_img
spot_img

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਟੇਕਿਆ ਰਾਮ ਤੀਰਥ ਵਿਖ਼ੇ ਮੱਥਾ, ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ

ਯੈੱਸ ਪੰਜਾਬ
ਅੰਮ੍ਰਿਤਸਰ 10 ਜੁਲਾਈ, 2022:
ਬਾਗਬਾਨੀ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾ ਨਾਲ ਅਤੇ ਡਾਇਰੈਕਟਰ ਬਾਗਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਜੀ ਦੀ ਯੋਗ ਅਗਵਾਈ ਹੇਠ ਰਾਜ ਦੇ ਪਿੰਡਾ ਵਿੱਚ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਂਵਾਂ ਤੇ ਬਾਗਬਾਨੀ ਵਿਭਾਗ ਵੱਲੋਂ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ 2022 ਤੋਂ ਕੀਤੀ ਜਾ ਰਹੀ ਹੈ।

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਬਾਗਬਾਨੀ ਸ਼੍ਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਚੌਗਿਰਦੇ ਨੂੰ ਹਰਾ ਭਰਾ ਕਰਨ ਹਿੱਤ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਵਿੱਚ ਇਸ ਮਿਤੀ ਨੂੰ ਸਾਰੇ ਰਾਜ ਵਿੱਚ 1.25 ਲੱਖ ਫਲਦਾਰ ਬੂਟੇ ਲਗਾਏ ਜਾਣਗੇ ਜਿਸ ਨਾਲ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਵਿੱਚ ਕੁਝ ਕਮੀ ਆਵੇਗੀ। ਉਨ੍ਹਾ ਦੱਸਿਆ ਕਿ ਜਿਲ੍ਹੇ ਵਿੱਚ ਸਰਕਾਰੀ ਸਕੂਲਾਂ ਅਤੇ ਜਨਤਕ ਥਾਵਾ ਤੇ ਲਗਭਗ 7500 ਫਲਦਾਰ ਬੂਟੇ ਸਿਖਿਆ ਵਿਭਾਗ ਦੀ ਸ਼ਮੂਲੀਅਤ ਨਾਲ 15 ਜੁਲਾਈ 2022 ਨੂੰ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION