- Advertisement -
2 ਘੰਟੇ ਦੇਰੀ ਨਾਲ ਲੱਗਣਗੇ ਸਕੂਲ ਅਤੇ ਦਫ਼ਤਰ
ਯੈੱਸ ਪੰਜਾਬ
ਚੰਡੀਗੜ੍ਹ, 29 ਅਗਸਤ, 2023:
ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਇੱਕ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਬੁੱਧਵਾਰ 30 ਅਗਸਤ ਨੂੰ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਦੇ ਸਕੂਲ, ਜੋ ਸਵੇਰੇ 8 ਵਜੇ ਲੱਗਦੇ ਸਨ, ਰੱਖੜੀ ਦੇ ਦਿਨ 10 ਵਜੇ ਖੁਲ੍ਹਣਗੇ।
ਰਾਜ ਦੇ ਸਾਰੇ ਸਰਕਾਰੀ ਦਫ਼ਤਰ, ਜੋ ਸਵੇਰੇ 9 ਵਜੇ ਲੱਗਦੇ ਸਨ, ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁਲ੍ਹਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -