35.6 C
Delhi
Wednesday, April 24, 2024
spot_img
spot_img

ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ

ਸੁਲਤਾਨਪੁਰ ਲੋਧੀ (ਕਪੂਰਥਲਾ), 17 ਜਨਵਰੀ, 2020 –
ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੂੰ ਪਾਰਟੀ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।

ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਉਨਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ’ਤੇ ਖ਼ਰੇ ਉਤਰਣ ਲਈ ਜੀਅ-ਤੋੜ ਯਤਨ ਕਰਨਗੇ।

ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸਟੇਟਾਂ ਵਿਚ ਹੋਈਆਂ ਚੋਣਾਂ ਵਿਚ ਉਨਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਜਾ ਚੁੱਕਾ ਹੈ ਅਤੇ ਉਨਾਂ ਵੱਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜਾਮ ਦਿੱਤਾ ਗਿਆ ਹੈ।

ਸ. ਚੀਮਾ ਦੀ ਇਸ ਨਿਯੁਕਤੀ ’ਤੇ ਉਨਾਂ ਦੇ ਸਾਥੀਆਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION