30.6 C
Delhi
Friday, April 26, 2024
spot_img
spot_img

ਸ਼ਹੀਦ ਸੁਖਜਿੰਦਰ ਸਿੰਘ ਦੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਧਰਮ ਪਤਨੀ ਨੂੰ 5 ਲੱਖ ਰੁਪਏ ਦਾ ਚੈੱਕ ਭੇਟ

ਤਰਨ ਤਾਰਨ, 14 ਫਰਵਰੀ, 2020 –
ਪਿਛਲੇ ਸਾਲ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨ ਸ਼ਹੀਦ ਸੁਖਜਿੰਦਰ ਸਿੰਘ ਦੀ ਬਰਸੀ ਮੌਕੇ ਉਹਨਾਂ ਦੇ ਜੱਦੀ ਪਿੰਡ ਗੰਡੀਵਿੰਡ ਧੱਤਲ ਦੇ ਗੁਰੂਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ।ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ, ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਵੱਲੋਂ ਸ਼ਹੀਦ ਦੀ ਧਰਮ ਪਤਨੀ ਨੂੰ 5 ਲੱਖ ਰੁਪਏ ਦੀ ਹੋਰ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਿਵਾਰ ਨੂੰ 7 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪਹਿਲਾ ਦਿੱਤੀ ਜਾ ਚੁੱਕੀ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਧਰਮ ਪਤਨੀ ਨੂੰ ਉਹਨਾਂ ਦੀ ਵਿੱਦਿਅਕ ਯੋਗਤਾ ਦੇ ਮੁਤਾਬਕ ਸਰਕਾਰੀ ਨੌਕਰੀ ਵੀ ਜਲਦੀ ਮੁਹੱਈਆ ਕਰਵਾਈ ਜਾਵੇਗੀ।

ਉਹਨਾਂ ਕਿਹਾ ਕਿ ਜਿਹੜੇ ਲੋਕ ਦੇਸ਼ ਤੇ ਕੌਮ ਲਈ ਜ਼ਿੰਦਗੀ ਜੀਅ ਕੇ ਜਾਂਦੇ ਹਨ, ਲੋਕ ਉਹਨਾਂ ਨੂੰ ਸਲਾਮ ਕਰਦੇ ਹਨ ਅਤੇ ਹਮੇਸ਼ਾ ਯਾਦ ਰੱਖਦੇ ਹਨ।ਉਹਨਾਂ ਕਿਹਾ ਕਿ ਸ਼ਹੀਦ ਸੁਖਜਿੰਦਰ ਸਿੰਘ ਦੇਸ਼ ਦੀ ਰਾਖੀ ਕਰਦਿਆ ਹੋਇਆ ਬਲੀਦਾਨ ਦੇ ਕੇ ਗਿਆ ਹੈ।ਉਹਨਾਂ ਦੀ ਸ਼ਹਾਦਤ ਨੂੰ ਦੇਸ਼ ਵਾਸੀਆਂ ਨੂੰ ਹਮੇਸ਼ਾ ਯਾਦ ਰਹੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION