32.1 C
Delhi
Monday, May 20, 2024
spot_img
spot_img

ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮੋਗਾ ਵਿਖ਼ੇ ਮਿਲਣੀ 26 ਦਸੰਬਰ ਨੂੰ; ਡੀ.ਸੀ. ਸੇਨੂੰ ਦੁੱਗਲ ਵੱਲੋਂ ਫ਼ਾਜ਼ਿਲਕਾ ਨਾਲ ਸੰਬੰਧਤ ਪ੍ਰਵਾਸੀ ਭਾਰਤੀਆਂ ਨੂੰ ਲਾਹਾ ਲੈਣ ਦੀ ਅਪੀਲ

ਯੈੱਸ ਪੰਜਾਬ
ਫਾਜ਼ਿਲਕਾ, 18 ਦਸੰਬਰ, 2022:
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉੱਚਿਤ ਨਿਪਟਾਰੇ, ਉਨ੍ਹਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਨਾਲ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ‘ਪ੍ਰੋਗਰਾਮ ਤਹਿਤ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਆਈ.ਐਸ.ਐਫ. ਫਾਰਮੇਸੀ ਕਾਲਜ, ਫਿਰੋਜ਼ਪੁਰ ਰੋਡ, ਮੋਗਾ ਵਿਖੇ 26 ਦਸੰਬਰ 2022 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਆਫਿਸ਼ੀਅਲ ਟੀਮ ਵੱਲੋਂ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉੱਚਿਤ ਨਿਪਟਾਰਾ/ਹੱਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬੀ ਐਨ.ਆਰ.ਆਈਜ. ਨਾਲ ਮਿਲਣੀ ਵਿੱਚ ਸ਼ਾਮਲ ਹੋਣ ਸਮੇਂ ਐੱਨ.ਆਰ.ਆਈਜ਼ ਵੱਲੋਂ ਸ਼ਨਾਖਤ ਦੇ ਤੌਰ ਤੇ ਆਪਣੇ ਨਾਲ ਆਣੇ ਆਈ.ਡੀ.ਪਰੂਫ ਦੇ ਵਜੋਂ ਪਾਸਪੋਰਟ, ਪੀ.ਆਈ.ਓ ਕਾਰਡ ਜਾਂ ਐੱਨ.ਆਰ.ਆਈ. ਕਾਰਡ ਨਾਲ ਲੈ ਕੇ ਜਾਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਉਕਤ ਆਈ.ਡੀ.ਪਰੂਫ ਦੇ ਆਧਾਰ ਤੇ ਹੀ ਐਨ.ਆਰ.ਆਈ. ਦੀ ਐਂਟਰੀ ਹੋਵੇਗੀ।

ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਉਨ੍ਹਾਂ ਵੱਲੋਂ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION