42.8 C
Delhi
Sunday, May 19, 2024
spot_img
spot_img

ਪੰਜਾਬ ਸਰਕਾਰ ਵੱਲੋਂ ਸਿਹਤ ਸੁਵਿਧਾਵਾਂ ਵਿਚ ਲਿਆਂਦਾ ਜਾਵੇਗਾ ਵੱਡਾ ਸੁਧਾਰ: ਚੇਤਨ ਸਿੰਘ ਜੌੜਾਮਾਜਰਾ

ਯੈੱਸ ਪੰਜਾਬ
ਫਿਰੋਜ਼ਪੁਰ 30 ਜੁਲਾਈ, 2022 –
ਕੋਰੋਨਾ ਵਾਇਰਸ ਨਾਲ ਲੜਨ ਲਈ ਕੋਵਿਡ19 ਟੀਕਾਕਰਨ ਬਹੁਤ ਜ਼ਰੂਰੀ ਹੈ, ਜਿਸ ਨੇ ਹਾਲੇ ਤੱਕ ਕੋਵਿਡ19 ਟੀਕਾਕਰਨ ਦੀ ਦੋਵੇ ਡੋਜਾਂ ਨਹੀ ਲਗਵਾਈਆਂ ਉਹ ਜ਼ਰੂਰ ਲਗਵਾਉਣ ਅਤੇ ਜਿਸ ਨੇ ਦੋਵੇ ਡੋਜਾਂ ਲਗਵਾ ਲਈਆਂ ਹਨ ਉਹ ਬੂਸਟਰ ਡੋਜ਼ ਜ਼ਰੂਰ ਲਗਵਾਉਣ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਨ ਉਪਰੰਤ ਕੀਤਾ।

ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਨ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਸਿਵਲ ਹਸਪਤਾਲ ਦੇ ਵੱਖ ਵੱਖ ਵਾਰਡ ਮੇਲ ਵਾਰਡ, ਜਨਾਨਾ ਵਾਰਡ, ਜੱਚਾ ਬੱਚਾ ਵਾਰਡ, ਸਰਜੀਕਲ ਵਾਰਡ ਸਮੇਤ ਹਸਪਤਾਲ ਦੇ ਸਾਰੇ ਬਲਾਕਾਂ ਵਿਚ ਜਾ ਕੇ ਉਥੇ ਦਿੱਤੀਆਂ ਜਾਂਦੀਆਂ ਮੈਡੀਕਲ ਸਹੂਲਤਾਂ ਅਤੇ ਸਾਫ-ਸਫਾਈ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿਚ ਦਾਖਲ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।

ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲ ਵਿਚ ਵਧੀਆ ਸਹੂਲਤਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਫਿਰ ਵੀ ਜੋ ਕੋਈ ਥੋੜੀ ਬਹੁਤ ਕਮੀ ਹੈ ਉਸ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾ ਕਿਹਾ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਿਹਤ ਸਹੂਲਤਾ ਵਿਚ ਵੱਡਾ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਹੀ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਮੌਕੇ ਤੇ ਸੂਬੇ ਵਿਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਵਧੀਆ ਸਹੂਲਤਾਂ ਮਿਲ ਸਕਣਗੀਆਂ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰੀ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲ ਦੀ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਣ ਲਈ ਕਿਹਾ ਅਤੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਹਸਪਤਾਲਾਂ ਵਿਚ ਗੰਦਗੀ ਨਾ ਪਾਉਣ ਤੇ ਸਾਫ-ਸਫਾਈ ਨੂੰ ਤਵਜੋਂ ਦੇਣ।ਇਸ ਦੌਰਾਨ ਉਨ੍ਹਾ ਭ੍ਰਿਸ਼ਟਾਚਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਚ ਕਿਸੇ ਵੱਲੋਂ ਵੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੇਕਰ ਕੋਈ ਵੀ ਭ੍ਹਿਸ਼ਟਾਚਾਰ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ, ਐਸਡੀਐਮ ਰਣਜੀਤ ਸਿੰਘ, ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION