31.1 C
Delhi
Saturday, April 20, 2024
spot_img
spot_img

ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਸਿਰਫ ਪੰਜਾਬ ਦੀ, ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ: ਅਸ਼ਵਨੀ ਸ਼ਰਮਾ

Punjab has absolute right on its waters as per Riparian Law, no spare water to give: Ashwani Sharma

ਯੈੱਸ ਪੰਜਾਬ
ਚੰਡੀਗੜ੍ਹ, 4 ਜਨਵਰੀ, 2023 –
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ SYL ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈI ਉਹਨਾਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਵਾਲੀ ਪਾਣੀ ਦੀ ਲੋੜ ਨੂੰ ਆਧਾਰ ਨਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਘੱਟ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਲਈ ਪਾਣੀ ਦੀ ਲੋੜ ਲਈ ਪੁਰਾਣੇ ਫ਼ਸਲੀ ਚੱਕਰ ਨੂੰ ਆਧਾਰ ਨਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਕਰੀਬ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਮਿਲ ਰਿਹਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾ ਪੰਜਾਬ ਦਾ ਲੱਗਭੱਗ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘੱਟ ਕੇ 25 ਫੀਸਦੀ ਹੀ ਰਹਿ ਗਿਆ ਹੈ। ਉਹਨਾ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਟਿਊਬਵੈਲ ਵਿਵਸਥਾ ਤੇ ਕਰੋੜਾਂ ਰੁਪਏ ਖਰਚ ਕਰਨ ਨੂੰ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION