30.6 C
Delhi
Thursday, April 25, 2024
spot_img
spot_img

ਭਾਸ਼ਾ ਵਿਭਾਗ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ – ਸਹਿਤਕ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ

ਯੈੱਸ ਪੰਜਾਬ
ਚੰਡੀਗੜ੍ਹ, 21 ਫਰਵਰੀ 2021 –
ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਵਲੋਂ ਸ਼੍ਰੀਮਤੀ ਕਰਮਜੀਤ ਕੌਰ, ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਮੁੱਖ ਦਫ਼ਤਰ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ 21 ਫਰਵਰੀ 2021 ਨੂੰ ‘ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ’ ਦੇ ਮੌਕੇ ਤੇ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ।

ਇਸ ਸਮਾਗਮ ਵਿੱਚ ਡਾ. ਦੀਪਕ ਮਨਮੋਹਨ ਸਿੰਘ, ਸਾਬਕਾ ਡਾਇਰੈਕਟਰ ਵਿਸ਼ਵ ਪੰਜਾਬੀ ਕੇਂਦਰ ਵੱਲੋਂ ਬਤੌਰ ਮੁਖ ਮਹਿਮਾਨ ਸ਼ਿਰਕਤ ਕੀਤੀ ਗਈ। ਸ੍ਰੀ ਓਮ ਪ੍ਰਕਾਸ਼ ਗਾਸੋ, ਪੰਜਾਬੀ ਸਾਹਿਤ ਰਤਨ ਵਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ ਜਦੋਂ ਕਿ ਡਾ. ਹਰਜਿੰਦਰਪਾਲ ਸਿੰਘ ਵਾਲੀਆ, ਸ਼੍ਰੋਮਣੀ ਪੰਜਾਬੀ ਸਾਹਿਤਕ ਪੱਤਰਕਾਰ ਵਲੋਂ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾ. ਧਨਵੰਤ ਕੌਰ, ਸ਼੍ਰੋਮਣੀ ਪੰਜਾਬੀ ਆਲੋਚਕ ਵਲੋਂ ਪੰਜਾਬੀ ਮਾਤ ਭਾਸ਼ਾ ਸਬੰਧੀ ਆਪਣਾ ਖੋਜ ਪੱਤਰ ਸਰੋਤਿਆਂ ਨਾਲ ਸਾਂਝਾ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਵਿਭਾਗੀ ਧੁਨੀ ਨਾਲ ਕੀਤਾ ਗਿਆ।

ਇਸ ਉਪਰੰਤ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਕਰਮਜੀਤ ਕੌਰ ਨੇ ਆਏ ਮਹਿਮਾਨਾਂ ਅਤੇ ਸਰੋਤਿਆਂ ਨੂੰ ਜੀ ਆਇਆਂ ਕਿਹਾ ਅਤੇ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਡਾ. ਧਨਵੰਤ ਕੌਰ ਵਲੋਂ ਆਪਣੇ ਭਾਸ਼ਣ ਵਿੱਚ ਪੰਜਾਬੀ ਭਾਸ਼ਾ ਦੀ ਅਜੋਕੀ ਦਸ਼ਾ ਅਤੇ ਦਿਸ਼ਾ ਸਬੰਧੀ ਭਰਪੂਰ ਚਰਚਾ ਕੀਤੀ ਗਈ। ਉਹਨਾਂ ਵਿਸ਼ਵੀਕਰਨ ਦੇ ਦੌਰ ਵਿੱਚ ਪੰਜਾਬੀ ਮਾਤ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਕੀਤਾ।

ਸਮਾਗਮ ਦੇ ਦੂਜੇ ਪੜਾਅ ਵਿਚ ਨਾਮਵਰ ਕਵੀਆਂ ਵਲੋਂ ਪੰਜਾਬੀ ਮਾਤ ਭਾਸ਼ਾ ਬਾਰੇ ਆਪਣੀਆਂ ਕਵਿਤਾਵਾਂ ਪੜੀਆਂ ਗਈਆਂ । ਜਿਨ੍ਹਾਂ ਵਿੱਚ ਨਾਮਵਰ ਕਵੀ ਸ੍ਰੀ ਦਰਸ਼ਨ ਬੁੱਟਰ, ਸ੍ਰੀ ਧਰਮ ਕੰਮੇਆਣਾ, ਸ੍ਰੀ ਬਲਵਿੰਦਰ ਸੰਧੂ, ਮੈਡਮ ਸੰਦੀਪ ਕੌਰ, ਸ੍ਰੀ ਪਵਨ ਹਰਚੰਦਪੁਰੀ, ਸ੍ਰੀ ਬਲਬੀਰ ਜਲਾਲਾਬਾਦੀ, ਸ੍ਰੀ ਸਿਰੀ ਰਾਮ ਅਰਸ਼, ਡਾ. ਗੁਰਚਰਨ ਕੌਰ ਕੋਚਰ, ਡਾ. ਪੁਸ਼ਵਿੰਦਰ ਕੌਰ, ਸ. ਗੁਲਜਾਰ ਸਿੰਘ ਸ਼ੌਂਕੀ ਆਦਿ ਸ਼ਾਮਿਲ ਸਨ। ਪੰਜਾਬੀ ਸਾਹਿਤ ਰਤਨ ਡਾ. ਰਤਨ ਸਿੰਘ ਜੱਗੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੂਰੀ ਸ਼ਿੱਦਤ ਨਾਲ ਕਾਰਜ ਕਰਨਾ ਚਾਹੀਦਾ ਹੈ।

ਡਾ. ਦੀਪਕ ਮਨਮੋਹਨ ਵਲੋਂ ਆਪਣੇ ਭਾਸ਼ਣ ਵਿਚ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਕਰਮਜੀਤ ਕੌਰ ਨੂੰ ਸਮਾਗਮ ਦੀ ਸਫਲਤਾ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਆਪਣੇ ਜ਼ਿੰਮੇ ਲੱਗੇ ਕਾਰਜਾਂ ਨੂੰ ਬਾਖੂਬੀ ਨਿਭਾ ਰਿਹਾ ਹੈ। ਪੰਜਾਬੀ ਸਾਹਿਤ ਰਤਨ ਸ੍ਰੀ ਓਮ ਪ੍ਰਕਾਸ਼ ਗਾਸੋ ਵਲੋਂ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਭਾਵਪੂਰਨ ਵਿਚਾਰ ਪੰਜਾਬੀ ਮਾਤ ਭਾਸ਼ਾ ਸਬੰਧੀ ਪ੍ਰਗਟ ਕੀਤੇ।

ਉਹਨਾਂ ਕਿਹਾ ਕਿ ਮਾਤ ਭਾਸ਼ਾ ਮਨੁੱਖ ਦੀ ਵਿਰਾਸਤ ਹੁੰਦੀ ਹੈ। ਸਟੇਜ ਸਕੱਤਰ ਦਾ ਕਾਰਜ ਸ. ਹਾਕਮ ਸਿੰਘ, ਖੋਜ ਇਨਸਟ੍ਰਕਟਰ ਵਲੋਂ ਬਾਖ਼ੂਬੀ ਨਿਭਾਇਆ ਗਿਆ। ਸਮਾਗਮ ਦੀ ਸਮਾਪਤੀ ‘ਤੇ ਡਾ. ਵੀਰਪਾਲ ਕੌਰ, ਡਿਪਟੀ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵਲੋਂ ਆਏ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਤੇ ਡਾ. ਮਹੇਸ਼ ਗੌਤਮ, ਡਾ. ਦਰਸ਼ਨ ਸਿੰਘ ਆਸ਼ਟ, ਡਾ. ਸੁਰਜੀਤ ਸਿੰਘ ਭੱਟੀ, ਡਾ. ਮਨਮੋਹਨ ਸਿੰਘ ਦਾਊਂ, ਜੇ. ਐਸ. ਆਨੰਦ, ਸ੍ਰੀਮਤੀ ਗੁਰਸ਼ਰਨ ਕੌਰ ਜੱਗੀ ਵੱਲੋਂ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION