30.1 C
Delhi
Tuesday, April 23, 2024
spot_img
spot_img

ਕੈਨੇਡਾ ਭੇਜਣ ਦੇ ਨਾਂਅ ’ਤੇ 12.50 ਲੱਖ ਰੁਪਏ ਦੀ ਠੱਗੀ ਮਾਰਨ ’ਤੇ 4 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਯੈੱਸ ਪੰਜਾਬ
ਜਗਰਾਉਂ, 14 ਨਵੰਬਰ, 2022 (ਰਾਜਕੁਮਾਰ ਸ਼ਰਮਾ)
ਕੈਨੇਡਾ ਭੇਜਣ ਦੇ ਨਾਂ ‘ਤੇ 12.50 ਲੱਖ ਦੀ ਠੱਗੀ ਕਰਨ ਦੇ ਆਰੋਪ ਵਿਚ ਪੁਲਿਸ ਵਲੋਂ 4 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਵਾਸੀ ਭਨੋਹੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰਗਟ ਸਿੰਘ ਅਤੇ ਜੈਦੀਪ ਸਿੰਘ ਨੇ ਉਸਦੇ ਲੜਕਿਆਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 12.50 ਲੱਖ ਰੁਪਏ ਲਏ ਸਨ ਅਤੇ ਨਾਂ ਹੀ ਉਸਨੂੰ ਵਿਦੇਸ਼ ਭੇਜਿਆ ਅਤੇ ਨਾਂ ਹੀ ਪੈਸੇ ਵਾਪਸ ਦਿੱਤੇ।

ਮਾਮਲੇ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਪੁਲਿਸ ਵਲੋਂ ਉਕਤ ਦੋਹਾਂ ਆਰੋਪੀਆਂ ਵਲੋਂ ਲਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਖੰਨਾ ਨਾਲ ਹਮਸ਼ਵਰਾ ਹੋਕੇ ਠੱਗੀ ਮਾਰਨਾ ਪਾਇਆ ਗਿਆ। ਜਿਸ ‘ਤੇ ਐਸਐਸਪੀ ਹਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਪੁਲਿਸ ਵਲੋਂ ਪ੍ਰਗਟ ਸਿੰਘ, ਜੈਦੀਪ ਸਿੰਘ, ਲਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਖਿਲਾਫ ਥਾਣਾ ਦਾਖਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION