Sunday, December 3, 2023

ਵਾਹਿਗੁਰੂ

spot_img
spot_img
spot_img
spot_img

Vigilance ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ PUNGRAIN ਦਾ ਇੰਸਪੈਕਟਰ ਗ੍ਰਿਫ਼ਤਾਰ

- Advertisement -

ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ

ਯੈੱਸ ਪੰਜਾਬ
ਚੰਡੀਗੜ੍ਹ, 30 ਅਗਸਤ, 2023:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

- Advertisement -

YES PUNJAB

Transfers, Postings, Promotions

spot_img
spot_img

Stay Connected

223,375FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech

error: Content is protected !!