ਯੈੱਸ ਪੰਜਾਬ
ਚੰਡੀਗੜ੍ਹ, 4 ਦਸੰਬਰ, 2022:
ਕਾਂਗਰਸ ਪਾਰਟੀ ਨਾਲ ਸੰਬੰਧਤ ਪੰਜਾਬ ਦੇ ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਨੂੰ ਜੰਗਲਾਤ ਘੋਟਾਲੇ ਦੇ ਸਿਲਸਿਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ ਨੂੰ ਹੁਣ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।
ਵਿਜੀਲੈਂਸ ਬਿਓਰੋ ਵੱਲੋਂ ਇਸ ਸੰਬੰਧੀ ਸਪੈਸ਼ਲ ਲੀਵ ਪਟੀਸ਼ਨ ਸੁਪਰੀਮ ਕੋਰਟ ਵਿੱਚ ਬਕਾਇਦਾ ਸਰਕਾਰ ਤੋਂਪ੍ਰਵਾਨਗੀ ਲੈਣ ਉਪਰੰਤ ਦਾਖ਼ਲ ਕੀਤੀ ਗਈ ਹੈ।
ਕੈਪਟਨ ਸਰਕਾਰ ਵਿੱਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਿਫ਼ਤਾਰੀ ਉਪਰੰਤ 5 ਸਤੰਬਰ ਨੂੰ ਜ਼ਮਾਨਤ ’ਤੇ ਰਿਹਾ ਕਰਨ ਦੇ ਹੁਕਮ ਕੀਤੇ ਸਨ ਜਦਕਿ ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦੀ ਜ਼ਮਾਨਤ ਵੀ ਹੋ ਚੁੱਕੀ ਹੈ। ਖ਼ੁਦ ਸੰਗਤ ਸਿੰਘ ਗਿਲਜੀਆਂਨੂੰ ਹਾਈਕੋਰਟ ਨੇ 21 ਜੁਲਾਈ ਨੂੰ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ।
ਯਾਦ ਰਹੇ ਕਿ ਸਾਧੂ ਸਿੰਘ ਧਰਮਸੋਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਅਤੇ ਸੰਗਤ ਸਿੰਘ ਗਿਲਜੀਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਜੰਗਲਾਤ ਮੰਤਰੀ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ