27.8 C
Delhi
Sunday, April 21, 2024
spot_img
spot_img

ਸਾਬਕਾ ਮੰਤਰੀ ਬਲਬੀਰ ਸਿੱਧੂ ਵੀ ਵਿਜੀਲੈਂਸ ਦੀ ਰਾਡਾਰ ’ਤੇ; ਆਪਣੇ ਅਤੇ ਪਰਿਵਾਰਕ ਮੈਂਬਰਾਂ ਦੇ ਨਾਂਵਾਂ ’ਤੇ ਬਣਾਈਆਂ ਜਾਇਦਾਦਾਂ ਦੀ ਚੱਲ ਰਹੀ ਜਾਂਚ

Punjab Vigilance initiates investigation into former Minister Balbir Sidhu’s properties

ਯੈੱਸ ਪੰਜਾਬ
ਚੰਡੀਗੜ੍ਹ, 2 ਜਨਵਰੀ, 2023:
ਪੰਜਾਬ ਵਿੱਚ ਕੈਪਟਨ ਸਰਕਾਰ ਸਮੇਂ ਸਿਹਤ ਮੰਤਰੀ ਰਹੇ ਕਾਂਗਰਸ ਆਗੂ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਸ: ਬਲਬੀਰ ਸਿੰਘ ਸਿੱਧੂ ਵੀ ਵਿਜੀਲੈਂਸ ਦੀ ਰਾਡਾਰ ’ਤੇ ਹਨ।

ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਉਹ ਦੂਜੇ ਐਸੇ ਮੰਤਰੀ ਹਨ ਜਿਨ੍ਹਾਂ ਦੇ ਖਿਲਾਫ਼ ਵਿਜੀਲੈਂਸ ਕਾਰਵਾਈ ਵਿੱਢੀ ਗਈ ਹੈ। ਕਾਂਗਰਸ ਨੂੰ ਅਲਵਿਦਾ ਆਖ਼ ਭਾਜਪਾ ਵਿੱਚ ਗਏ ਸਾਬਕਾ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜਾ, ਜਿਨ੍ਹਾਂ ਖਿਲਾਫ਼ ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ, ਇਕ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਨਕਦ ਰਿਸ਼ਵਤ ਦਿੰਦੇ ਹੋਏ ਫ਼ੜੇ ਜਾਣ ਉਪਰੰਤ ਪਹਿਲਾਂ ਹੀ ਜੇਲ੍ਹ ਵਿੱਚ ਹਨ।

ਸੂਤਰਾਂ ਅਨੁਸਾਰ ਸ: ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਵੀ ਵੱਲੋਂ ਆਪਣੇ ਅਤੇ ਆਪਣੀ ਪਤਨੀ ਤੋਂ ਇਲਾਵਾ ਆਪਣੇ ਭਰਾ ਅਤੇ ਮੋਹਾਲੀ ਦੇ ਸਾਬਕਾ ਮੇਅਰ ਸ: ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨਾਂਅ ’ਤੇ ਬਣਾਈਆਂ ਗਈਆਂ ਜਾਇਦਾਦਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਦੋਸ਼ ਹੈ ਕਿ ਮੰਤਰੀ ਰਹਿੰਦਿਆਂ ਸ: ਸਿੱਧੂ ਨੇ ਮੋਹਾਲੀ ਅਤੇ ਰੋਪੜ ਵਿੱਚ ਵੱਖ-ਵੱਖ ਥਾਂਈਂ ਕਈ ਜਾਇਦਾਦਾਂ ਖ਼ਰੀਦੀਆਂ ਜਿਨ੍ਹਾਂ ਵਿੱਚ ਸ਼ਾਮਲਾਟ ਜ਼ਮੀਨਾਂ ਸ਼ਾਮਲ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION