spot_img
42.1 C
Delhi
Sunday, June 16, 2024
spot_img

ਸਾਬਕਾ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ, ਵਿਜੀਲੈਂਸ ਨੇ ਕੀਤੀ ਕਾਰਵਾਈ; ਚੰਨੀ ਨੇ ਰੱਦ ਕੀਤਾ ਸੀ ਵਿਦੇਸ਼ ਦਾ ਦੌਰਾ

Punjab Vigilance issues Look Out Notice for former CM Charanjit Singh Channi

ਯੈੱਸ ਪੰਜਾਬ
ਚੰਡੀਗੜ੍ਹ, 10 ਮਾਰਚ, 2023:
ਵਿਜੀਲੈਂਸ ਬਿਓਰੋ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਰਾਜ ਦੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਖਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕੀਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕਣ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਿਧਾਨ ਸਭਾ ਇਜਲਾਸ ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨਾਲ ਬਹਿਸ ਦੌਰਾਨ ਕਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ਼ ਵੀ ਭ੍ਰਿਸ਼ਟਾਚਾਰ ਦਾ ਮਾਮਲਾ ਹੈ।

ਇਸ ਤੋਂ ਬਾਅਦ ਸ: ਚੰਨੀ ਨੇ ਵੀਰਵਾਰ ਨੂੰ ਇਕ ਪੱਤਰਕਾਰ ਸੰਮੇਲਨ ਕਰਕੇ ਦੱਸਿਆ ਸੀ ਕਿ ਉਹਨਾਂ ਨੇ ਵੀਰਵਾਰ ਹੀ ਕੈਲੀਫ਼ੋਰਨੀਆ ਜਾਣਾ ਸੀ ਪਰ ਮੁੱਖ ਮੰਤਰੀ ਮਾਨ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਉਹ ਆਪਣਾ ਇਹ ਦੌਰਾ ਰੱਦ ਕਰ ਰਹੇ ਹਨ ਤਾਂ ਜੋ ਕਿਸੇ ਨੂੰ ਇਹ ਕਹਿਣ ਦਾ ਮੌਕਾ ਨਾ ਮਿਲੇ ਕਿ ਉਹ ਕਿਸੇ ਕਾਰਵਾਈ ਤੋਂ ਡਰਦੇ ਭੱਜ ਗਏ ਹਨ।

ਸ: ਚੰਨੀ ਨੇ ਦੱਸਿਆ ਸੀ ਕਿ ਕੈਲੀਫ਼ੋਰਨੀਆ ਵਿੱਚ ਗੁਰੂ ਰਵੀਦਾਸ ਦਾ ਇਕ ਵੱਡਾ ਮੰਦਿਰ ਬਣਿਆ ਹੋਇਆ ਹੈ ਜਿੱਥੇ ਪਿਛਲੇ 23 ਸਾਲ ਤੋਂ ਹਰ ਸਾਲ ਬਹੁਤ ਵੱਡਾ ਨਗਰ ਕੀਰਤਨ ਕੱਢਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਲਈ ਉਨ੍ਹਾਂ ਨੂੰ ਵੀ ਸ਼ਮੂਲੀਅਤ ਵਾਸਤੇ ਸੱਦਾ ਮਿਲਿਆ ਹੋਇਆ ਸੀ ਪਰ ਉਨ੍ਹਾਂ ਨੇ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਆਪਣੀ ਟਿਕਟ ਰੱਦ ਕਰ ਦਿੱਤੀ ਹੈ ਅਤੇ ਉਹ ਵਿਦੇਸ਼ ਨਹੀਂ ਜਾ ਰਹੇ।

ਇਸੇ ਦੌਰਾਨ ਅੱਜ ਇਹ ਖ਼ਬਰ ਸਾਹਮਣੇ ਆਈ ਕਿ ਵਿਜੀਲੈਂਸ ਨੇ ਸ: ਚੰਨੀ ਦੇ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਸ: ਚੰਨੀ ਨੇ ਕਿਹਾ ਹੈ ਕਿ ਉਹ ਆਪਣੇ ਘਰ ਹੀ ਮੌਜੂਦ ਹਨ ਅਤੇ ਜਿਹੜੀ ਵੀ ਏਜੰਸੀ ਚਾਹੇ ਉਨ੍ਹਾਂ ਤੋਂ ਪੁੱਛ ਗਿੱਛ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਸ:ਚੰਨੀ ’ਤੇ ਕਥਿਤ ਤੌਰ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਸਣੇ ਭ੍ਰਿਸ਼ਟਾਚਾਰ ਦੇ ਹੋਰ ਦੋਸ਼ਾਂ ਤਹਿਤ ਮਾਮਲੇ ਦੀ ਜਾਂਚ ਹੋ ਰਹੀ ਹੈ। ਯਾਦ ਰਹੇ ਕਿ ਪਹਿਲਾਂ ਵੀ ਇਕ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕੁਝ ਫ਼ਾਈਲਾਂ ਬਾਰੇ ਸ: ਚੰਨੀ ਨੂੰ ਕੁਝ ਸਵਾਲ ਕਰਨੇ ਸਨ, ਪਰ ਉਹ ਵਿਦੇਸ਼ ਵਿੱਚ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION