34.1 C
Delhi
Saturday, April 13, 2024
spot_img
spot_img

ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਯੈੱਸ ਪੰਜਾਬ 
ਲੁਧਿਆਣਾ, 2 ਦਸੰਬਰ, 2022 –
ਅਮਰੀਕਾ ਦੇ ਵਾਸ਼ਿੰਗਟਨ ਸੂਬੇ ਚ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦੀ ਪੰਜਾਬ ਫੇਰੀ ਤੇ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਜਾਬੀ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।

ਪਰਵੇਜ਼ ਸੰਧੂ ਨੇ ਇਸ ਮੌਕੇ ਆਪਣੀ ਕਹਾਣੀ ਸਿਰਜਣ ਪ੍ਰਕ੍ਰਿਆ ਬਾਰੇ ਦੱਸਦਿਆਂ ਕਿਹਾ ਕਿ ਆਪਣੇ ਦਾਦਾ ਜੀ ਦੀਆਂ ਸਿਰਜਣਾਤਮਕ ਬਿਰਤੀਆਂ ਕਾਰਨ ਉਹ ਬਚਪਨ ਵਿੱਚ ਹੀ ਚੰਗਾ ਸਾਹਿੱਤ ਅੰਗਰੇਜ਼ੀ ਪੰਜਾਬੀ ਤੇ ਹਿੰਦੀ ਵਿੱਚ ਪੜ੍ਹਨ ਲੱਗ ਪਈ ਸੀ।

ਚੌਥੀ ਪੰਜਵੀਂ ਜਮਾਤ ਵਿੱਚ ਉਸ ਦਾਦਾ ਜੀ ਦੀ ਰੀਸ ਕਰਦਿਆਂ ਡਾਇਰੀ ਲਿਖਣੀ ਆਰੰਭੀ ਪਰ ਉਸ ਵਿੱਚ ਉਹ ਹੋਰਨਾਂ ਦੀਆਂ ਲਿਖੀਆਂ ਮਨਪਸੰਦ ਰਚਨਾਵਾਂ ਨੂੰ ਹੀ ਲਿਖਦੀ। ਹੌਲੀ ਉਹ ਪਿੰਡ ਵਿੱਚੋਂ ਸੁਣੀਆਂ ਸੁਣਾਈਆਂ ਗੱਲਾਂ ਲਿਖਣ ਲੱਗ ਪਈ ਤੇ ਬਾਰਾਂ ਸਾਲ ਦੀ ਉਮਰ ਵਿੱਚ ਉਸ ਪਹਿਲੀ ਕਹਾਣੀ ਵਹੁਟੀ ਲਿਖੀ ਜੋ ਜਲੰਧਰ ਤੋਂ ਛਪਦੇ ਇੱਕ ਅਖ਼ਬਾਰ ਨੇ ਛਾਪੀ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪਰਵੇਜ਼ ਸੰਧੂ ਦੀ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਉਸ ਦੀਆਂ ਚਾਰ ਕਹਾਣੀ ਪੁਸਤਕਾਂ ਮੁੱਠੀ ਭਰ ਸੁਪਨੇ, ਟਾਹਣੀਉਂ ਟੁੱਟੇ, ਕੋਡ ਬਲੂ ਅਤੇ ਬਲੌਰੀ ਅੱਖ ਵਾਲਾ ਮੁੰਡਾ ਛਪ ਚੁਕੀਆਂ ਹਨ ਅਤੇ ਇੱਕ ਕਥਾ ਮੂਲਕ ਵਾਰਤਕ ਸੰਗ੍ਰਹਿ ਕੰਙਣੀ ਛਪ ਚੁਕਾ ਹੈ। ਇਨ੍ਹਾਂ ਪੰਜ ਪੁਸਤਕਾ ਨੂੰ ਪੰਜਾਬੀ ਪਿਆਰਿਆਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ , ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਮੀਤ ਪ੍ਰਧਾਨ ਤੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਵੀ ਇਸ ਮੌਕੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION