Saturday, October 5, 2024
spot_img
spot_img
spot_img
spot_img
spot_img

ਅਕਾਲੀ ਆਗੂ ਅਕਾਲ ਤਖ਼ਤ ਤੋਂ ਮੁਆਫ਼ੀ ਤਾਂ ਮੰਗ ਰਹੇ ਪਰ ਇਹ ਨਹੀਂ ਦੱਸਦੇ ਕਿ ਗੁਨਾਹ ਕਿਹੜੇ ਕੀਤੇ: ਭਗਵੰਤ ਸਿੰਘ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 13 ਅਗਸਤ, 2024

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਫੁੱਟ ਦਾ ਸ਼ਿਕਾਰ ਹੋਏ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਦੀ ਜਨਤਾ ਵੱਲੋਂ ਹਾਸ਼ੀਏ ’ਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫ਼ੀ ਤਾਂ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਸ ਦੀ ਹਾਲਾਤ ਏਨੀ ਹਾਸੋਹੀਣੀ ਹਨ ਕਿ ਉਸ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ।

ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਅਜਿਹੇ ਲੀਡਰਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਰਹੀ ਜਿਨ੍ਹਾਂ ਨੇ ਸਿਸਟਮ ਦਾ ਭੱਠਾ ਬਿਠਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀਆਂ ਹਮੇਸ਼ਾ ਮੈਨੂੰ ਚੰਗਾ-ਮੰਦਾ ਬੋਲਦੀਆਂ ਹਨ ਪਰ ਕਦੇ ਵੀ ਉਨ੍ਹਾਂ ਦੀ ਸਰਕਾਰ ਦੇ ਚੰਗੇ ਕੰਮਾਂ ਦੀ ਸ਼ਲਾਘਾ ਨਹੀਂ ਕਰਦੇ। ਉਨ੍ਹਾਂ ਨੇ ਰਵਾਇਤੀ ਪਾਰਟੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ 44,667 ਸਰਕਾਰੀ ਨੌਕਰੀਆਂ ਦੇਣ, 300 ਯੂਨਿਟ ਮੁਫ਼ਤ ਬਿਜਲੀ, ਘਰ-ਘਰ ਰਾਸ਼ਨ ਸਕੀਮ, ਸ਼ਹੀਦਾਂ ਦੇ ਵਾਰਸਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦੇ ਉਪਰਾਲਿਆਂ ਦਾ ਜ਼ਿਕਰ ਕਿਉਂ ਨਹੀਂ ਕਰਦੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਵਰਗੇ ਵਿਰੋਧੀ ਆਗੂ ਉਨ੍ਹਾਂ ਦੇ ਖਿਲਾਫ਼ ਜੋ ਮਰਜ਼ੀ ਬੋਲਦੇ ਰਹਿਣ ਪਰ ਉਹ ਪੰਜਾਬ ਦੀ ਤਰੱਕੀ ਲਈ ਫੈਸਲੇ ਲੈਣ ਤੋਂ ਪਿੱਛੇ ਨਹੀਂ ਹਟਣਗੇ।

ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਹਮੇਸ਼ਾ ਆਮ ਲੋਕ ਹੀ ਸਿਰਜਦੇ ਹਨ ਅਤੇ ਪੰਜਾਬੀਆਂ ਨੇ ਵੀ ਆਮ ਘਰਾਂ ਦੇ ਨੌਜਵਾਨਾਂ ਨੂੰ ਸੱਤਾ ਸੌਂਪ ਕੇ ਸੂਬੇ ਵਿੱਚ ਵੱਡਾ ਬਦਲਾਅ ਲਿਆਂਦਾ। ਉਨ੍ਹਾਂ ਕਿਹਾ ਕਿ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਰਗੇ ਸਧਾਰਨ ਲੀਡਰ ਨੇ ਲੰਬੀ ਹਲਕੇ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ