spot_img
Monday, June 17, 2024

ਵਾਹਿਗੁਰੂ

spot_img
spot_img

ਅਕਾਲੀ ਦਲ ਦਿੱਲੀ ਚੋਣਾਂ ਨਾ ਲੜ ਕੇ ਅਸਿੱਧੇ ਤੌਰ ’ਤੇ ਭਾਜਪਾ ਦੀ ਮਦਦ ਕਰ ਰਿਹਾ: ਚੰਨੀ

- Advertisement -

ਚੰਡੀਗੜ੍ਹ, 21 ਜਨਵਰੀ, 2020 –

ਦਿੱਲੀ ਚੋਣਾਂ ਨਾ ਲੜਨ ਦੇ ਦਾਅਵੇ ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਦੋਹਰੇ ਮਾਪਦੰਡ ਅਪਨਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸਲ ਵਿੱਚ ਬਾਦਲ ਦਲ, ਭਾਜਪਾ ਦਾ ਹੱਥ ਠੋਕਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਜਪਾ ਦੀ ਸਾਜ਼ਿਸ਼ੀ ਮਿਲੀਭੁਗਤ ਨਾਲ ਲਗਾਤਾਰ ਸਿੱਖਾਂ ਤੇ ਸਿੱਖ ਮੁੱਦਿਆਂ ਨੂੰ ਤਿਲਾਂਜਲੀ ਦੇ ਰਿਹਾ ਹੈ।

ਸ੍ਰੀ ਚੰਨੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਭਾਰਤੀ ਜਨਤਾ ਪਾਰਟੀ ਨਾਲ ਅਕਾਲੀ ਦਲ ਦੀ ਮਿਲੀਭੁਗਤ ਦਾ ਹੀ ਨਤੀਜਾ ਹੈ ਤਾਂ ਜੋ ਬਹੁ ਗਿਣਤੀ ਹਿੰਦੂ ਵੋਟ ਕਾਂਗਰਸ ਵੱਲ ਨਾ ਜਾ ਕੇ, ਭਾਜਪਾ ਦੇ ਹੱਕ ਵਿੱਚ ਭੁਗਤ ਸਕੇ। ਇੰਜ ਕਰਕੇ ਭਾਜਪਾ ਇਹ ਸਿੱਧਾ ਸੰਕੇਤ ਦੇਣ ਵਿੱਚ ਕਾਮਯਾਬ ਹੋ ਜਾਵੇਗੀ ਕਿ ਉਹ ਘੱਟ ਗਿਣਤੀਆਂ ਖਾਸ ਕਰਕੇ ਸਿੱਖਾਂ ਦੀ ਵਿਰੋਧੀ ਜਮਾਤ ਹੈ, ਜਿਸ ਨਾਲ ਉਹ ਬਹੁਗਿਣਤੀ ਹਿੰਦੂ ਵੋਟਾਂ ਦਾ ਵੀ ਅਸਿੱਧੇ ਤੌਰ ’ਤੇ ਧਰੁਵੀਕਰਨ ਕਰ ਸਕੇਗੀ।

ਸੀਨੀਅਰ ਕਾਂਗਰਸੀ ਆਗੂ ਤੇ ਵਜ਼ੀਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਹਰਿਆਣਾ ਵਿੱਚ ਵੀ ਅਕਾਲੀ ਦਲ ਨੇ ਭਾਜਪਾ ਦੀ ਮਿਲੀਭੁਗਤ ਨਾਲ ਸਿੱਖਾਂ ਨੂੰ ਧੋਖਾ ਦਿੱਤਾ। ਨਤੀਜਾ ਇਹ ਹੋਇਆ ਕਿ ਉਥੇ ਅਕਾਲੀ ਦਲ ਨੇ ਸਿੱਖਾਂ ਦੀਆਂ ਵੋਟਾਂ ਇਨੈਲੋ ਦੇ ਹੱਕ ਵਿੱਚ ਭੁਗਤਾਈਆਂ ਕਿਉਂ ਜੋ ਘੱਟ ਗਿਣਤੀਆਂ ਦੀਆਂ ਵੋਟਾਂ ਖਰਾਬ ਕਰਕੇ ਭਾਜਪਾ ਦੇ ਸੌੜੇ ਮਨਸੂਬਿਆਂ ਨੂੰ ਕਾਮਯਾਬ ਕੀਤਾ ਜਾ ਸਕੇ।

ਨਾਗਰਿਕਤਾ ਸੋਧ ਕਾਨੂੰਨ ’ਤੇ ਅਕਾਲੀ ਦਲ ਦੇ ਦੋਹਰੇ ਬਿਆਨਾਂ ਨੂੰ ਮਗਰਮੱਛ ਦੇ ਹੰਝੂ ਅਤੇ ਦੋਗਲੇ ਗਰਦਾਨਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਆਪਣੀ ਵਜ਼ੀਰੀ ਬਚਾਉਣ ਲਈ ਇਹ ਸਭ ਡਰਾਮਾ ਰਚ ਰਿਹਾ ਹੈ। ਉਨ੍ਹਾਂ ਕਿਹਾ, ‘‘ਸੰਸਦ ਵਿੱਚ ਸੀ.ਏ.ਏ. ਦੇ ਹੱਕ ਵਿੱਚ ਅਕਾਲੀ ਦਲ ਦੇ ਨਾਮ-ਨਿਹਾਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਮੇ-ਲੰਮੇ ਕਸੀਦੇ ਪੜ੍ਹ ਕੇ ਹੁਣ ਇਕਦਮ ਮੋੜਾ ਖਾ ਲਿਆ ਹੈ।

ਸੰਸਦ ਦੇ ਅੰਦਰ ਸੀ.ਏ.ਏ. ਨੂੰ ਘੱਟ ਗਿਣਤੀਆਂ ਦੇ ਹਕੂਕ ਦਾ ਰਾਖਾ ਦੱਸਣ ਵਾਲਾ ਅਕਾਲੀ ਦਲ, ਹੁਣ ਦਿੱਲੀ ਚੋਣਾਂ ਦੇ ਮੱਦੇਨਜ਼ਰ ਇਸ ਕਾਨੂੰਨ ਵਿਰੁੱਧ ਖੜੇ ਹੋ ਗਏ ਹਨ, ਜੋ ਸਰਾਸਰ ਘੱਟ ਗਿਣਤੀ ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਹੈ।’’ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਅਕਾਲੀ ਦਲ, ਸਿੱਖਾਂ ਨੂੰ ਭਾਜਪਾ ਦਾ ਵਿਰੋਧੀ ਵਿਖਾ ਕੇ ਹਿੰਦੂ ਵੋਟਾਂ ਨੂੰ ਮੁੜ ਇਕੱਠਿਆਂ ਕਰਨ ਦੀ ਕੋਝੀ ਕੋਸ਼ਿਸ਼ ਕਰ ਰਿਹਾ ਹੈ।

ਸ. ਚਰਨਜੀਤ ਸਿੰਘ ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੇ ਟਕਸਾਲੀ ਆਗੂ ਰਾਜਾਂ ਨੂੰ ਵੱਧ ਅਧਿਕਾਰ ਦੇਣ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਗੱਲ ਕਰਦੇ ਸਨ ਪਰ ਹੁਣ ਉਸ ਦੇ ਐਨ ਉਲਟ ਸ਼੍ਰੋਮਣੀ ਅਕਾਲੀ ਦਲ ਸਿਰਫ ਨਿੱਜੀ ਮੁਫਾਦ ਨੂੰ ਅੱਗੇ ਰੱਖ ਕੇ ਨਾ ਸਿਰਫ ਅਨੰਦਪੁਰ ਦੇ ਮਤੇ ਵਿਰੁੱਧ ਭੁਗਤ ਰਿਹਾ ਹੈ, ਸਗੋਂ ਘੱਟ ਗਿਣਤੀਆਂ ਦੇ ਹਕੂਕ ਦਾ ਵੀ ਘਾਣ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਇਨ੍ਹਾਂ ਢਕਵੰਜੀ ਪੈਂਤੜਿਆਂ ਨਾਲ ਸਿੱਖਾਂ ਨੂੰ ਲੰਮਾ ਸਮਾਂ ਗੁਮਰਾਹ ਨਹੀਂ ਕਰ ਸਕਦਾ ਅਤੇ ਅੰਤ ਇਸ ਨੂੰ ਆਪਣੇ ਕਾਰਿਆਂ ਦਾ ਨਤੀਜਾ ਭੁਗਤਣਾ ਪਵੇਗਾ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...