Wednesday, April 17, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ; ਦਲਿਤ ਚੇਤਨਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਪੁਰਖਾਲਵੀ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਹੋਏ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ,2 ਮਾਰਚ

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦਲਿਤ ਚੇਤਨਾ ਮੰਚ ਦੇ ਸੂਬਾ ਪ੍ਰਧਾਨ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਹਨਾਂ ਨੇ ਪਾਰਟੀ ਦੀ ਚੜ੍ਹਦੀਕਲਾ ਵਾਸਤੇ ਕੰਮ ਕਰਨ ਦਾ ਅਹਿਦ ਲਿਆ।

ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਸਰਦਾਰ ਹੀਰਾ ਸਿੰਘ ਗਾਬੜੀਆ ਦੀ ਹਾਜ਼ਰੀ ਵਿਚ ਇਹਨਾਂ ਸ਼ਖਸੀਅਤਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਸਰਦਾਰ ਬਾਦਲ ਨੇ ਇਹਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।

ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਦੋ ਵਾਰ ਮੁਹਾਲੀ ਤੋਂ ਐਮ ਸੀ ਰਹੇ ਹਨ ਅਤੇ 25 ਸਾਲਾਂ ਤੱਕ ਆਈ ਟੀ ਆਈ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਹਨ ਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਪਾਰਟੀ ਵਿਚ ਸ਼ਾਮਲ ਹੋਏ ਹਨ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਹੋਰਨਾਂ ਸਮੇਤ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਉਹ ਕੇਂਦਰ ਤੇ ਹਰਿਆਣਾ ਸਰਕਾਰ ਦੇ ਏਜੰਟ ਵਜੋਂ ਵਾਅਦਾ ਮੁਆਫ ਗਵਾਹ ਵਜੋਂ ਕੰਮ ਕਰ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਉਹਨਾਂ ਦੀ ਜ਼ਮੀਨ ’ਤੇ ਕਤਲ ਕੀਤਾ ਜਾ ਰਿਹਾ ਹੈ ਤੇ ਜ਼ਖ਼ਮੀ ਕੀਤਾ ਜਾ ਰਿਹਾ ਹੈ ਪਰ ਭਗਵੰਤ ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ੀਰੋ ਐਫ ਆਈ ਆਰ ਦਰਜ ਕੀਤੀ ਹੈ ਤੇ ਹਰਿਆਣਾ ਪੁਲਿਸ ਨੂੰ ’ਅਣਪਛਾਤੀ’ ਕਰਾਰ ਦਿੱਤਾ ਹੈ।

ਉਹਨਾਂ ਸਵਾਲ ਕੀਤਾ ਕਿ ਪੁਲਿਸ ’ਅਣਪਛਾਤੀ’ ਕਿਵੇਂ ਹੋ ਸਕਦੀ ਹੈ? ਜਦੋਂ ਉਹਨਾਂ ਨੇ ਆਪਣੇ ਸਰਕਾਰੀ ਹਥਿਆਰਾਂ ਨਾਲ ਪੰਜਾਬ ਦੇ ਕਿਸਾਨ ਦਾ ਕਤਲ ਕੀਤਾ।

ਪ੍ਰੋ. ਚੰਦੂਮਾਜਰਾ ਨੇ ਹੋਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਕਿਸਾਨ ਵਿਰੋਧੀ, ਔਰਤ ਵਿਰੋਧੀ, ਨੌਜਵਾਨ ਵਿਰੋਧੀ ਤੇ ਦਲਿਤ ਵਿਰੋਧੀ ਸਾਬਤ ਹੋਈ ਹੈ।

ਉਹਨਾਂ ਕਿਹਾ ਕਿ 10 ਲੱਖ 50 ਹਜ਼ਾਰ ਗਰੀਬਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਤੇ ਜਦੋਂ ਗਰੀਬਾਂ ਨੇ ਰੋਸ ਜ਼ਾਹਰ ਕੀਤਾ ਤਾਂ ਉਹਨਾਂ ਦੇ ਕਾਰਡ ਬਹਾਲ ਕਰਦਿਆਂ ਇਹ ਕਹਿ ਦਿੱਤਾ ਗਿਆ ਕਿ ਅਧਿਕਾਰੀਆਂ ਨੇ ਗਲਤੀ ਨਾਲ ਕਾਰਡ ਕੱਟ ਦਿੱਤੇ ਸਨ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...